JALANDHAR WEATHER

ਆਪ 2027 'ਚ ਮੁੜ ਜਿੱਤ ਦਰਜ ਕਰਕੇ ਪੰਜਾਬ ਦੀ ਸੱਤਾ ਸੰਭਾਲੇਗੀ-ਤਲਬੀਰ ਗਿੱਲ

ਮਜੀਠਾ, 9 ਜਨਵਰੀ (ਜਗਤਾਰ ਸਿੰਘ ਸਹਿਮੀ)- ਮਜੀਠਾ ਵਿਚ ਆਮ ਆਦਮੀ ਪਾਰਟੀ ਦੀ ਰੈਲੀ ਨੂੰ ਸਫਲ ਬਣਾਉਣ ਲਈ ਅੱਜ ਹਲਕਾ ਮਜੀਠਾ ਦੇ ਪਿੰਡ ਮਰੜੀ ਕਲਾਂ ਸਥਿਤ ਗੁਰਦੁਆਰਾ ਭਗਤ ਨਾਮਦੇਵ ਜੀ ਦੇ ਦੀਵਾਨ ਹਾਲ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ 20 ਤੋਂ ਵੱਧ ਪਿੰਡਾਂ ਦੇ ਸਰਪੰਚਾਂ, ਪੰਚਾਂ ਤੇ ਅਹੁਦੇਦਾਰਾਂ ਨਾਲ ਇਕ ਅਹਿਮ ਇਕੱਤਰਤਾ ਕਰਕੇ ਰੈਲੀ ਨੂੰ ਕਾਮਯਾਬ ਬਣਾਉਣ ਲਈ ਵੱਖ-ਵੱਖ ਪਿੰਡਾਂ ਦੇ ਨੁਮਾਇੰਦਿਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ।

ਕਾਂਗਰਸ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਤਲਬੀਰ ਗਿੱਲ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਦੌਰਾਨ ਸੂਬੇ ਵਿਚ ਕੋਈ ਢੁੱਕਵਾਂ ਵਿਕਾਸ ਨਹੀਂ ਹੋਇਆ, ਉਸ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਪੂਰੇ ਕਾਰਜਕਾਲ ਦੌਰਾਨ ਮਹਿਲ ਤੋਂ ਬਾਹਰ ਨਹੀਂ ਨਿਕਲੇ ਅਤੇ ਆਖਿਰਕਾਰ ਸਿਰਫ਼ ਅਸਤੀਫਾ ਦੇਣ ਲਈ ਹੀ ਬਾਹਰ ਆਏ।

ਤਲਬੀਰ ਸਿੰਘ ਗਿੱਲ ਨੇ ਅੱਗੇ ਕਿਹਾ ਕਿ ਜਦੋਂ ਤੋਂ ਪਾਰਟੀ ਵੱਲੋਂ ਉਨ੍ਹਾਂ ਨੂੰ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਦਿਨ ਤੋਂ ਹੀ ਹਲਕੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਦਿੱਤੇ ਹਨ। ਅੱਜ ਹਲਕੇ ਵਿੱਚ ਜੰਗੀ ਪੱਧਰ 'ਤੇ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਹਲਕੇ ਦੀਆਂ ਸਾਰੀਆਂ ਸੜਕਾਂ ਦਾ ਨਿਰਮਾਣ ਜਾਰੀ ਹੈ। ਅੰਤ ਵਿੱਚ ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੇ ਆਧਾਰ 'ਤੇ 2027 'ਚ ਪਾਰਟੀ ਮੁੜ ਜਿੱਤ ਦਰਜ ਕਰਕੇ ਪੰਜਾਬ ਦੀ ਸੱਤਾ ਸੰਭਾਲੇਗੀ।

ਅੰਤ ਵਿਚ ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੇ ਆਧਾਰ 'ਤੇ 2027 'ਚ ਪਾਰਟੀ ਮੁੜ ਜਿੱਤ ਦਰਜ ਕਰਕੇ ਪੰਜਾਬ ਦੀ ਸੱਤਾ ਸੰਭਾਲੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ