ਪੱਖੋ ਕਲਾਂ ਵਾਸੀਆਂ ਨੇ ਥਾਣਾ ਰੂੜੇਕੇ ਕਲਾਂ ਦੇ ਗੇਟ ’ਤੇ ਕੀਤਾ ਰੋਸ ਪ੍ਰਦਰਸ਼ਨ
ਬਰਨਾਲਾ / ਰੂੜੇਕੇ ਕਲਾਂ, 10 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਪੱਖੋ ਕਲਾਂ ਵਿਖੇ ਪਿਛਲੀ ਰਾਤ ਨੌਜਵਾਨ ਦੀ ਹੋਈ ਭੇਦਭਰੀ ਹਾਲਤ ’ਚ ਮੌਤ ਦੇ ਜ਼ਿੰਮੇਵਾਰ ਵਿਅਕਤੀਆਂ ਖਿਲਾਫ਼ ਕਾਨੂੰਨੀ ਕਾਰਵਾਈ ਕਰਵਾਉਣ ਅਤੇ ਨੌਜਵਾਨ ਦੀ ਮੌਤ ਦੇ ਜ਼ਿੰਮੇਵਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਵਾਉਣ ਦੀ ਮੰਗ ਨੂੰ ਲੈ ਕੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂ ਨਾਨਕ ਸਿੰਘ ਤਪਾ ਮੰਡੀ, ਜਸਪਾਲ ਸਿੰਘ, ਸੁਖਪਾਲ ਸਿੰਘ, ਜਗਰਾਜ ਸਿੰਘ ਤਾਜੋਕੇ, ਜਥੇਦਾਰ ਬਾਬਾ ਜੱਗਾ ਸਿੰਘ ਆਦਿ ਦੀ ਅਗਵਾਈ ਵਿਚ ਪਿੰਡ ਵਾਸੀਆਂ ਅਤੇ ਮ੍ਰਿਤਕ ਨੌਜਵਾਨ ਦੇ ਵਾਰਿਸਾਂ ਨੇ ਇਕੱਤਰ ਹੋ ਕੇ ਪੁਲਿਸ ਥਾਣਾ ਰੂੜੇਕੇ ਕਲਾਂ ਦੇ ਗੇਟ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਕੀਤਾ।
ਉਨ੍ਹਾਂ ਪੰਜਾਬ ਸਰਕਰ ਤੋਂ ਮੰਗ ਕੀਤੀ ਹੈ ਕਿ ਜਦੋ ਤੱਕ ਨੌਜਵਾਨ ਦੀ ਮੌਤ ਦੇ ਜ਼ਿੰਮੇਵਾਰ ਵਿਅਕਤੀਆਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਕੇ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਤੇਜ਼ ਕੀਤਾ ਜਾਵੇਗਾ।
;
;
;
;
;
;
;