ਨਗਰ ਕੌਂਸਲ ਪ੍ਰਧਾਨ ਪਰਮਿੰਦਰ ਕੌਰ ਬਰਾੜ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ
ਸੰਗਰੂਰ ,ਲੌਂਗੋਵਾਲ 11 ਜਨਵਰੀ (ਸ.ਸ.ਖੰਨਾ,ਵਿਨੋਦ) - ਸਥਾਨਕ ਕਸਬਾ ਲੌਂਗੋਵਾਲ ਤੋਂ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਹਲਕਾ ਸੁਨਾਮ ਵਿਚ ਪੈਂਦੇ ਲੌਂਗੋਵਾਲ ਤੋਂ ਆਮ ਆਦਮੀ ਪਾਰਟੀ ਦੀ ਫਾਊਂਡਰ ਨਗਰ ਕੌਂਸਲ ਪ੍ਰਧਾਨ ਪਰਮਿੰਦਰ ਕੌਰ ਬਰਾੜ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵਲੋਂ ਨਗਰ ਕੌਂਸਲ ਪ੍ਰਧਾਨ ਪਰਮਿੰਦਰ ਕੌਰ ਬਰਾੜ ਨੂੰ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਿਲ ਕਰਨ ਤੋਂ ਬਾਅਦ ਵਧਾਈ ਵੀ ਦਿੱਤੀ ਗਈ ।ਇਸ ਮੌਕੇ ਉਨ੍ਹਾਂ ਨਾਲ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ , ਤਜਿੰਦਰ ਸਿੰਘ ਸੰਘਰੇੜੀ, ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਚਹਿਲ, ਸੂਬਾ ਡੈਲੀਗੇਟ ਗੁਰਮੀਤ ਸਿੰਘ ਲੱਲੀ, ਜਸਵੀਰ ਸਿੰਘ ਲੌਂਗੋਵਾਲ ਆਦਿ ਹਾਜ਼ਰ ਸਨ।
;
;
;
;
;
;
;
;