JALANDHAR WEATHER

ਕਾਂਗਰਸ ਮੁਖੀ ਖੜਗੇ ਨੇ ਮਨਰੇਗਾ ਰੱਦ ਕਰਨ ਦੀ ਕੀਤੀ ਨਿੰਦਾ

ਬੈਂਗਲੁਰੂ, 12 ਜਨਵਰੀ (ਪੀ.ਟੀ.ਆਈ.)-ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੋਮਵਾਰ ਨੂੰ ਯੂ.ਪੀ.ਏ.-ਯੁੱਗ ਦੇ ਮਨਰੇਗਾ ਨੂੰ ਰੱਦ ਕਰਨ ਅਤੇ ਇਸਦੀ ਥਾਂ ਇਕ ਨਵੀਂ ਪੇਂਡੂ ਰੁਜ਼ਗਾਰ ਯੋਜਨਾ, ਵੀਬੀ -ਜੀ- ਰਾਮ ਜੀ ਨਾਲ ਬਦਲਣ ਲਈ ਕੇਂਦਰ ਦੀ ਨਿੰਦਾ ਕੀਤੀ। 

ਭਾਜਪਾ ਨੂੰ "ਲੋਕ ਵਿਰੋਧੀ" ਦੱਸਦੇ ਹੋਏ, ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਗਰੀਬਾਂ ਦੀ ਮਦਦ ਕਰਨ ਦੀ ਬਜਾਏ "ਦੇਸ਼ ਦੇ ਸ੍ਰੋਤ ਵੱਡੇ ਕਾਰਪੋਰੇਟਾਂ ਨੂੰ ਸੌਂਪਣ" ਦਾ ਦੋਸ਼ ਲਗਾਇਆ। ਉਨ੍ਹਾਂ ਅੱਗੇ ਕਿਹਾ ਕਿ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ ਨੂੰ ਰੱਦ ਕਰਨ ਅਤੇ ਨਵੀਂ ਵਿਕਾਸ ਭਾਰਤ ਗਾਰੰਟੀ ਫਾਰ ਰੋਜ਼ਗਾਰ ਐਂਡ ਅਜੀਵਿਕਾ ਮਿਸ਼ਨ (ਗ੍ਰਾਮੀਣ) (ਵੀਬੀ-ਜੀ ਰਾਮ-ਜੀ ਨੂੰ ਰੱਦ ਕਰਕੇ ਯੋਜਨਾ ਨੂੰ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਕਾਂਗਰਸ ਪਾਰਟੀ ਦੀ ਲੜਾਈ ਜਾਰੀ ਰਹੇਗੀ। ਖੜਗੇ ਨੇ ਇੱਕ ਸਵਾਲ ਦੇ ਜਵਾਬ 'ਚ ਕਿਹਾ, "ਮੈਂ ਕਿਸੇ ਦੇ ਬਿਆਨ 'ਤੇ ਪ੍ਰਤੀਕਿਰਿਆ ਨਹੀਂ ਦੇਣਾ ਚਾਹੁੰਦਾ। ਮਨਰੇਗਾ ਕੰਮ ਕਰਨ ਦਾ ਅਧਿਕਾਰ ਸੀ। ਨਿਰਦੇਸ਼ਕ ਸਿਧਾਂਤਾਂ ਦੇ ਤਹਿਤ ਧਾਰਾ 41 ਦੇ ਅਨੁਸਾਰ, ਇਹ ਮਨਮੋਹਨ ਸਿੰਘ ਸਰਕਾਰ ਦੌਰਾਨ ਸੋਨੀਆ ਗਾਂਧੀ ਦੀ ਅਗਵਾਈ ਵਿਚ ਇਕ ਕਾਨੂੰਨ ਵਜੋਂ ਲਾਗੂ ਕੀਤਾ ਗਿਆ ਸੀ। ਉਨ੍ਹਾਂ ਨੇ ਇਕ ਐਕਟ ਨੂੰ ਰੱਦ ਕਰ ਦਿੱਤਾ ਹੈ, ਜਿਸਦਾ ਉਦੇਸ਼ ਗਰੀਬਾਂ ਦੇ ਪੇਟ ਭਰਨਾ ਅਤੇ ਉਨ੍ਹਾਂ ਦੀ ਮਦਦ ਕਰਨਾ ਸੀ।"  ਇੱਥੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਕੇਂਦਰ ਦਾ ਇਹ ਕਦਮ ਪੰਚਾਇਤਾਂ ਦੇ ਕੰਮਕਾਜ ਵਿਚ ਵੀ "ਰੁਕਾਵਟ" ਪਾਵੇਗਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ