JALANDHAR WEATHER

ਆਸਟ੍ਰੇਲੀਆ ਮਹਿਲਾ ਕ੍ਰਿਕਟ ਦੀ ਕਪਤਾਨ ਐਲਿਸਾ ਹੀਲੀ ਵਲੋਂ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ

ਕੈਨਬਰਾ, 13 ਜਨਵਰੀ- ਆਸਟ੍ਰੇਲੀਆ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਅਤੇ ਦਿੱਗਜ਼ ਵਿਕਟਕੀਪਰ ਤੇ ਬੱਲੇਬਾਜ਼ ਐਲਿਸਾ ਹੀਲੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਉਹ ਫਰਵਰੀ-ਮਾਰਚ 2026 ਵਿਚ ਭਾਰਤ ਵਿਰੁੱਧ ਘਰੇਲੂ ਮਲਟੀ-ਫਾਰਮੈਟ ਸੀਰੀਜ਼ ਤੋਂ ਬਾਅਦ ਆਪਣੇ ਕਰੀਅਰ ਦਾ ਅੰਤ ਕਰੇਗੀ। ਪਰਥ ਵਿਚ ਖੇਡਿਆ ਜਾਣ ਵਾਲਾ ਡੇ-ਨਾਈਟ ਟੈਸਟ ਉਸ ਦਾ ਆਖਰੀ ਅੰਤਰਰਾਸ਼ਟਰੀ ਮੈਚ ਹੋਵੇਗਾ।

ਐਲਿਸਾ ਹੀਲੀ ਭਾਰਤ ਵਿਰੁੱਧ ਪ੍ਰਸਤਾਵਿਤ ਟੀ-20 ਅੰਤਰਰਾਸ਼ਟਰੀ ਮੈਚਾਂ ਵਿਚ ਹਿੱਸਾ ਨਹੀਂ ਲਵੇਗੀ। ਉਸ ਨੇ ਇਹ ਫੈਸਲਾ ਸਾਲ ਦੇ ਅੰਤ ਵਿਚ ਹੋਣ ਵਾਲੇ ਮਹਿਲਾ ਟੀ-20 ਵਿਸ਼ਵ ਕੱਪ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਹੈ, ਤਾਂ ਜੋ ਟੀਮ ਨਵੀਆਂ ਖਿਡਾਰਨਾਂ ਨਾਲ ਤਿਆਰੀਆਂ ਸ਼ੁਰੂ ਕਰ ਸਕੇ। ਹੀਲੀ ਭਾਰਤ ਵਿਰੁੱਧ ਇਕ ਰੋਜ਼ਾ ਮੈਚ ਖੇਡੇਗੀ ਅਤੇ ਫਿਰ 6-9 ਮਾਰਚ, 2026 ਤੱਕ ਪਰਥ ਵਿਚ ਹੋਣ ਵਾਲੇ ਡੇ-ਨਾਈਟ ਟੈਸਟ ਵਿਚ ਆਪਣਾ ਆਖਰੀ ਅੰਤਰਰਾਸ਼ਟਰੀ ਮੈਚ ਖੇਡੇਗੀ। ਇਹ ਉਸ ਦੇ ਕਰੀਅਰ ਦਾ 11ਵਾਂ ਟੈਸਟ ਮੈਚ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ