ਅੰਮ੍ਰਿਤਸਰ ਤੋਂ ਆਪ ਵਿਧਾਇਕ ਡਾ. ਅਜੈ ਗੁਪਤਾ ਦੀ ਪਤਨੀ ਦਾ ਦਿਹਾਂਤ, ਸਸਕਾਰ ਅੱਜ
ਅੰਮ੍ਰਿਤਸਰ, 14 ਜਨਵਰੀ (ਜਸਵੰਤ ਸਿੰਘ ਜੱਸ) - ਅੰਮ੍ਰਿਤਸਰ ਦੇ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਅਜੈ ਗੁਪਤਾ ਦੀ ਪਤਨੀ ਰੇਣੂ ਗੁਪਤਾ ਦਾ ਬੀਤੀ ਰਾਤ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਬਾਅਦ ਦੁਪਹਿਰ 2:00 ਵਜੇ ਦੁਰਗਿਆਣਾ ਸ਼ਿਵਪੁਰੀ, ਹਾਥੀ ਗੇਟ ਵਿਖੇ ਕੀਤਾ ਜਾਵੇਗਾ। ਪ੍ਰਾਪਤ ਰਿਪੋਰਟਾਂ ਅਨੁਸਾਰ ਸ੍ਰੀਮਤੀ ਗੁਪਤਾ ਜਿਗਰ ਦੇ ਕੈਂਸਰ ਤੋਂ ਪੀੜ੍ਹਤ ਸਨ। ਉਨ੍ਹਾਂ ਦੀ ਹਾਲਤ ਕਈ ਦਿਨਾਂ ਤੋਂ ਨਾਜ਼ੁਕ ਬਣੀ ਹੋਈ ਸੀ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਦੇ ਆਈ.ਸੀ.ਯੂ. ਵਿਚ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ। ਡਾਕਟਰਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ, ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।
;
;
;
;
;
;
;
;
;