JALANDHAR WEATHER

ਪ੍ਰਧਾਨ ਮੰਤਰੀ ਮੋਦੀ ਨੇ ਕੇਂਦਰੀ ਰਾਜ ਮੰਤਰੀ ਦੇ ਘਰ ਮਨਾਇਆ ਪੋਂਗਲ ਦਾ ਤਿਉਹਾਰ

ਨਵੀਂ ਦਿੱਲੀ, 14 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੇਂਦਰੀ ਰਾਜ ਮੰਤਰੀ ਐਲ. ਮੁਰੂਗਨ ਦੇ ਨਿਵਾਸ 'ਤੇ ਆਯੋਜਿਤ ਪੋਂਗਲ ਸਮਾਰੋਹ ਵਿਚ ਸ਼ਾਮਿਲ ਹੋਏ। ਪ੍ਰਧਾਨ ਮੰਤਰੀ ਨੇ ਇਸ ਮੌਕੇ ਪੂਜਾ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਤਾਮਿਲ ਸੱਭਿਆਚਾਰ ਦੁਨੀਆ ਦੀਆਂ ਸਭ ਤੋਂ ਪੁਰਾਣੀਆਂ ਜੀਵਤ ਸੱਭਿਅਤਾਵਾਂ ਵਿਚੋਂ ਇਕ ਹੈ। ਤਾਮਿਲ ਸੱਭਿਆਚਾਰ ਸਦੀਆਂ ਨੂੰ ਜੋੜਦਾ ਹੈ। ਅੱਜ ਪੋਂਗਲ ਇਕ ਵਿਸ਼ਵਵਿਆਪੀ ਤਿਉਹਾਰ ਬਣ ਗਿਆ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਤਾਮਿਲ ਭਾਈਚਾਰਾ ਅਤੇ ਦੁਨੀਆ ਭਰ ਵਿਚ ਤਾਮਿਲ ਸੱਭਿਆਚਾਰ ਨੂੰ ਪਿਆਰ ਕਰਨ ਵਾਲੇ ਲੋਕ ਪੋਂਗਲ ਨੂੰ ਬਹੁਤ ਉਤਸ਼ਾਹ ਨਾਲ ਮਨਾਉਂਦੇ ਹਨ ਅਤੇ ਮੈਨੂੰ ਉਨ੍ਹਾਂ ਵਿਚੋਂ ਇਕ ਹੋਣ 'ਤੇ ਮਾਣ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਪੋਂਗਲ ਦਾ ਤਿਉਹਾਰ ਸਾਨੂੰ ਕੁਦਰਤ, ਪਰਿਵਾਰ ਅਤੇ ਸਮਾਜ ਵਿਚਕਾਰ ਚੰਗਾ ਸੰਤੁਲਨ ਬਣਾਈ ਰੱਖਣ ਦੀ ਮਹੱਤਤਾ ਸਿਖਾਉਂਦਾ ਹੈ। ਇਹ ਧਰਤੀ ਅਤੇ ਸੂਰਜ ਪ੍ਰਤੀ ਸਾਡੀ ਸ਼ੁਕਰਗੁਜ਼ਾਰੀ ਨੂੰ ਦਰਸਾਉਂਦਾ ਹੈ। ਪਿਛਲੇ ਸਾਲ ਦੌਰਾਨ ਮੈਨੂੰ ਤਾਮਿਲ ਸੱਭਿਆਚਾਰ ਨਾਲ ਸੰਬੰਧਿਤ ਕਈ ਸਮਾਗਮਾਂ ਵਿਚ ਹਿੱਸਾ ਲੈਣ ਦਾ ਮੌਕਾ ਮਿਲਿਆ ਹੈ, ਜੋ ਕਿ ਇਕ ਬਹੁਤ ਹੀ ਫਲਦਾਇਕ ਅਨੁਭਵ ਰਿਹਾ ਹੈ। ਮੈਨੂੰ ਗੰਗਾਈਕੋਂਡਾ ਚੋਲਾਪੁਰਮ ਦੇ 1,000 ਸਾਲ ਪੁਰਾਣੇ ਮੰਦਰ ਦਾ ਦੌਰਾ ਕਰਨ ਦਾ ਵੀ ਸੁਭਾਗ ਪ੍ਰਾਪਤ ਹੋਇਆ।

ਉਨ੍ਹਾਂ ਕਿਹਾ ਕਿ ਪੋਂਗਲ ਸਾਨੂੰ ਸਿਖਾਉਂਦਾ ਹੈ ਕਿ ਸ਼ੁਕਰਗੁਜ਼ਾਰੀ ਸ਼ਬਦਾਂ ਤੱਕ ਸੀਮਤ ਨਹੀਂ ਹੋਣੀ ਚਾਹੀਦੀ ਬਲਕਿ ਜੀਵਨ ਦਾ ਹਿੱਸਾ ਬਣਨਾ ਚਾਹੀਦਾ ਹੈ। ਇਹ ਸਾਡੀ ਜ਼ਿੰਮੇਵਾਰੀ ਹੈ ਕਿ ਸਾਡੀ ਧਰਤੀ ਸਾਨੂੰ ਜੋ ਕੁਝ ਦਿੰਦੀ ਹੈ, ਉਸ ਦੀ ਰੱਖਿਆ ਅਤੇ ਸਤਿਕਾਰ ਕਰੀਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ