ਸ੍ਰੀ ਮੁਕਤਸਰ ਸਾਹਿਬ ਮਾਘੀ ਜੋੜ ਮੇਲੇ ’ਤੇ ਦੁਪਹਿਰ ਸਮੇਂ ਸੰਗਤ ਦੀ ਆਮਦ ਵਧੀ
ਸ੍ਰੀ ਮੁਕਤਸਰ ਸਾਹਿਬ 14, ਜਨਵਰੀ (ਰਣਜੀਤ ਸਿੰਘ ਢਿੱਲੋ)- ਮਾਘੀ ਦੇ ਦਿਹਾੜੇ ’ਤੇ ਸ੍ਰੀ ਮੁਕਤਸਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਦੁਪਹਿਰ ਸਮੇਂ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਕੇ ਨਤਮਸਤਕ ਹੋ ਰਹੀਆਂ ਹਨ। ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਇਸ ਸਮੇਂ ਸੰਗਤਾਂ ਦਾ ਭਾਰੀ ਇਕੱਠ ਹੈ। ਸੰਗਤਾਂ ਮਹਾਨ ਸ਼ਹੀਦਾਂ ਦੀ ਯਾਦ ਵਿਚ ਜੁੜ ਰਹੀਆਂ ਹਨ ਅਤੇ 40 ਮੁਕਤਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰ ਰਹੀਆਂ ਹਨ।
ਵੱਖ-ਵੱਖ ਰਾਜਨੀਤਕ ਆਗੂ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋ ਕੇ ਗਏ ਹਨ। ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਤੰਬੂ ਸਾਹਿਬ, ਗੁਰਦੁਆਰਾ ਮਾਤਾ ਭਾਗ ਕੌਰ ਵਿਖੇ ਵੀ ਵੱਡੀ ਗਿਣਤੀ ਵਿਚ ਸੰਗਤਾਂ ਮੱਥਾ ਟੇਕ ਰਹੀਆਂ ਹਨ ਅਤੇ ਪਵਿੱਤਰ ਮੁਕਤ ਸਰੋਵਰ ਵਿਚ ਇਸ਼ਨਾਨ ਕਰ ਰਹੀਆਂ ਹਨ।
;
;
;
;
;
;
;
;