‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਅਤੇ ਗੁਰਦੁਆਰਾ ਸ਼ਹੀਦਗੰ ਸਾਹਿਬ ਵਿਖੇ ਨਤਮਸਤਕ
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਮਾਘੀ ਦੇ ਦਿਹਾੜੇ ’ਤੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਅਤੇ ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਮੁਗਲਾਂ ਦੇ ਜ਼ੁਲਮਾਂ ਦੇ ਖ਼ਿਲਾਫ਼ ਬਹਾਦਰੀ ਨਾਲ ਲੜਦਿਆਂ ਸ਼ਹਾਦਤ ਦੇਣ ਵਾਲੇ 40 ਮੁਕਤਿਆਂ ਨੂੰ ਪ੍ਰਣਾਮ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਵਿੱਚ 40 ਮੁਕਤਿਆਂ ਦੀ ਸ਼ਹਾਦਤ ਅਮਿੱਟ ਮਿਸਾਲ ਹੈ। ਇਸ ਮੌਕੇ ਉਹਨਾਂ ਨਾਲ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅਤੇ ਹੋਰ ਆਗੂ ਹਾਜ਼ਰ ਸਨ।
;
;
;
;
;
;
;
;