JALANDHAR WEATHER

ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਪੁਲਿਸ ਵਲੋਂ ਦੋ ਕਾਬੂ

ਰਾਜਪੁਰਾ, 15 ਜਨਵਰੀ (ਰਣਜੀਤ ਸਿੰਘ)- ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਂਦੇ ਹੋਏ ਚਾਚੇ ਭਤੀਜੇ ਦੋਵਾਂ ਨੂੰ ਕਾਬੂ ਕਰਕੇ ਅਦਾਲਤ ’ਚ ਪੇਸ਼ ਕੀਤਾ। ਇਥੇ ਜੱਜ ਸਾਹਿਬ ਨੇ ਉਨ੍ਹਾਂ ਨੂੰ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ।

ਇਸ ਸੰਬੰਧੀ ਡੀਐਸਪੀ ਹਰਮਨਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਮਿ੍ਰਤਕ ਅਵਿਕਰਮਜੀਤ ਸਿੰਘ ਦੇ ਮਾਪਿਆਂ ਨੇ ਪੁਲਿਸ ਨੂੰ ਰਿਪੋਰਟ ਦਰਜ ਕਰਾਈ ਸੀ ਕਿ ਉਨ੍ਹਾਂ ਦੇ ਲੜਕੇ ਦੀ ਕੋਈ ਉੱਗ ਸੁੱਗ ਨਹੀਂ ਲੱਗ ਰਹੀ, ਇਸ ’ਤੇ ਪੁਲਿਸ ਨੇ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਸੀ ਪਰ ਪੁਲਿਸ ਨੂੰ ਬਾਅਦ ਚ ਪਤਾ ਲੱਗਿਆ ਕਿ ਅਵਿਕਰਮਜੀਤ ਸਿੰਘ ਨੂੰ ਕਿਸੇ ਨੇ ਕਤਲ ਕਰ ਦਿੱਤਾ ਹੈ ਅਤੇ ਉਸਦੀ ਲਾਸ਼ ਪਟਿਆਲਾ ਨੇੜੇ ਪੈਂਦੇ ਪਿੰਡ ਚੌਰਾ ਦੀ ਕਾਲੋਨੀ ਪੰਚਵਟੀ ਨੇੜਿਓਂ ਬਰਾਮਦ ਕੀਤੀ ਹੈ। ਇਸ ਸੰਬੰਧੀ ਪੁਲਿਸ ਨੇ ਕਾਰਵਾਈ ਕਰਦਿਆਂ ਵਿਕਰਮਜੀਤ ਸਿੰਘ ਅਤੇ ਉਸਦੇ ਚਾਚੇ ਸਤਨਾਮ ਸਿੰਘ ਨੂੰ ਕਤਲ ਕਰਨ ਦੇ ਦੋਸ਼ ’ਚ ਕਾਬੂ ਕਰਕੇ ਅਦਾਲਤ ’ਚ ਪੇਸ਼ ਕੀਤਾ, ਜਿੱਥੋਂ ਉਨ੍ਹਾਂ ਨੂੰ ਆ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ