JALANDHAR WEATHER

ਚਰਨਜੀਤ ਸਿੰਘ ਬਰਾੜ ਅੱਜ ਭਾਜਪਾ ‘ਚ ਹੋਣਗੇ ਸ਼ਾਮਿਲ

ਚੰਡੀਗੜ੍ਹ, 16 ਜਨਵਰੀ (ਸੰਦੀਪ ਕੁਮਾਰ ਮਾਹਨਾ) - ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਅਸਤੀਫ਼ਾ ਦੇਣ ਮਗਰੋਂ ਪੰਥਕ ਸਿਆਸਤ ਨਾਲ ਜੁੜੇ ਆਗੂ ਚਰਨਜੀਤ ਸਿੰਘ ਬਰਾੜ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਜਾ ਰਹੇ ਹਨ। ਇਹ ਸ਼ਮੂਲੀਅਤ ਚੰਡੀਗੜ੍ਹ ਸਥਿਤ ਭਾਜਪਾ ਦੇ ਸੂਬਾਈ ਦਫ਼ਤਰ ਵਿਖੇ ਕਰਵਾਈ ਜਾਵੇਗੀ।

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਖੁਦ ਮੌਜੂਦ ਰਹਿ ਕੇ ਚਰਨਜੀਤ ਸਿੰਘ ਬਰਾੜ ਨੂੰ ਭਾਜਪਾ ਦੀ ਮੈਂਬਰਸ਼ਿਪ ਦਿਵਾਉਣਗੇ। ਇਸ ਮੌਕੇ ਭਾਜਪਾ ਪੰਜਾਬ ਦੇ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਦੀ ਹਾਜ਼ਰੀ ਵੀ ਰਹੇਗੀ। ਚਰਨਜੀਤ ਸਿੰਘ ਬਰਾੜ ਦੀ ਭਾਜਪਾ 'ਚ ਸ਼ਮੂਲੀਅਤ ਨੂੰ ਪੰਜਾਬ ਦੀ ਸਿਆਸਤ ਵਿਚ ਇਕ ਮਹੱਤਵਪੂਰਨ ਵਿਕਾਸ ਵਜੋਂ ਦੇਖਿਆ ਜਾ ਰਿਹਾ ਹੈ। ਖ਼ਾਸ ਕਰਕੇ ਮਾਲਵਾ ਇਲਾਕੇ 'ਚ ਇਸ ਦੇ ਸਿਆਸੀ ਅਸਰਾਂ ਦੀ ਚਰਚਾ ਜ਼ੋਰਾਂ ‘ਤੇ ਹੈ।

ਜ਼ਿਕਰਯੋਗ ਹੈ ਕਿ ਹਾਲ ਹੀ 'ਚ ਚਰਨਜੀਤ ਸਿੰਘ ਬਰਾੜ ਵਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਅਸਤੀਫ਼ਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਅਗਲੇ ਸਿਆਸੀ ਕਦਮਾਂ ਨੂੰ ਲੈ ਕੇ ਕਈ ਤਰ੍ਹਾਂ ਦੇ ਕਿਆਸ ਲਗਾਏ ਜਾ ਰਹੇ ਸਨ। ਅੱਜ ਉਨ੍ਹਾਂ ਦੀ ਭਾਜਪਾ ਵਿਚ ਹੋਣ ਜਾ ਰਹੀ ਇਹ ਸ਼ਮੂਲੀਅਤ ਚਰਨਜੀਤ ਸਿੰਘ ਬਰਾੜ ਦੀ ਨਵੀਂ ਸਿਆਸੀ ਪਾਰੀ ਦੀ ਸ਼ੁਰੂਆਤ ਮੰਨੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ