ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
ਇੰਦੌਰ, 18 ਜਨਵਰੀ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਤੀਜਾ ਤੇ ਆਖ਼ਰੀ ਇਕਦਿਨਾਂ ਮੈਚ ਅੱਜ ਹੋ ਰਿਹਾ। ਇੰਦੌਰ ਦੇ ਹੋਲਕਰ ਸਟੇਡੀਅਮ ਵਿਚ ਹੋ ਰਹੇ ਇਸ ਮੈਚ ਵਿਚ ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਨੇ ਨਿਊਜ਼ੀਲੈਂਡ ਦੀ ਟੀਮ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਹੈ। ਭਾਰਤੀ ਟੀਮ ਵਿਚ ਇਕ ਬਦਲਾਅ ਕੀਤਾ ਗਿਆ ਹੈ। ਤੇਜ਼ ਗੇਂਦਬਾਜ਼ ਪ੍ਰਸਿਧ ਕ੍ਰਿਸ਼ਨਾ ਦੀ ਜਗ੍ਹਾ ਅਰਸ਼ਦੀਪ ਸਿੰਘ ਨੂੰ ਟੀਮ ਵਿਚ ਸ਼ਾਮਿਲ ਕੀਤਾ ਗਿਆ ਹੈ। ਦੋਵੇਂ ਟੀਮਾਂ ਲੜੀ ਦਾ ਇਕ-ਇਕ ਮੈਚ ਜਿੱਤ ਕੇ ਬਰਾਬਰੀ 'ਤੇ ਹਨ। ਅੱਜ ਦਾ ਮੈਚ ਜਿੱਤ ਕੇ ਦੋਵਾਂ ਟਮਿਾਂ ਦੀਆਂ ਨਜ਼ਰਾਂ ਲੜੀ ਉੱਪਰ ਕਬਜ਼ਾ ਕਰਨ 'ਤੇ ਹੋਣਗੀਆਂ।
;
;
;
;
;
;
;
;