ਟਰੱਕ ’ਚੋਂ 415 ਸ਼ਰਾਬ ਦੀਆਂ ਪੇਟੀਆਂ ਬਰਾਮਦ, ਤਿੰਨ ਨੌਜਵਾਨ ਕਾਬੂ
ਸੰਗਤ ਮੰਡੀ, 17 ਜਨਵਰੀ (ਦੀਪਕ ਸ਼ਰਮਾ)-ਜ਼ਿਲ੍ਹਾ ਬਠਿੰਡਾ ਦੇ ਬਠਿੰਡਾ ਬਾਦਲ ਰੋਡ ’ਤੇ ਪੈਂਦੇ ਥਾਣਾ ਨੰਦਗੜ੍ਹ ਦੀ ਪੁਲਿਸ ਵਲੋਂ ਇਕ ਮੁੱਖਬਰੀ ਮਿਲਣ ’ਤੇ ਇਕ ਰਾਜਸਥਾਨੀ ਨੰਬਰ ਟਰੱਕ ’ਚੋਂ 415 ਪੇਟੀਆਂ ਸ਼ਰਾਬ ਦੀਆਂ ਬਰਾਮਦ ਕਰਨ ’ਚ ਸਫਲਤਾ ਹਾਸਿਲ ਕੀਤੀ ਹੈ।
ਜਾਣਕਾਰੀ ਦਿੰਦੇ ਹੋਏ ਥਾਣਾ ਨੰਦਗੜ੍ਹ ਦੇ ਮੁਖੀ ਇੰਸਪੈਕਟਰ ਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਦੀ ਅਗਵਾਈ ’ਚ ਪਿੰਡ ਬਾਜਕ ਵਿਖੇ ਨਾਕਾਬੰਦੀ ਕੀਤੀ ਗਈ ਸੀ ਤਾਂ ਇਕ ਟਰੱਕ ਰਾਜਸਥਾਨੀ ਨੰਬਰ ਆ ਰਿਹਾ ਸੀ। ਜਦ ਟਰੱਕ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਟਰੱਕ ’ਚੋਂ 415 ਪੇਟੀਆਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਤਿੰਨੇ ਨੌਜਵਾਨਾਂ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਾਸੀ ਫੂਲੇਵਾਲਾ ਜ਼ਿਲ੍ਹਾ ਮੋਗਾ ਅਤੇ ਸੁਰੇਸ਼ ਕੁਮਾਰ ਅਤੇ ਹਨੂਮਾਨਾ ਜ਼ਿਲ੍ਹਾ ਜਲੌਰ ਰਾਜਸਥਾਨ ਦੇ ਤੌਰ ’ਤੇ ਹੋਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਮੁੱਢਲੀ ਪੁੱਛ ਪੜਤਾਲ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਸ਼ਰਾਬ ਅੱਗੇ ਗੁਜਰਾਤ ਵਾਲੀ ਸਾਈਡ ਲੈ ਕੇ ਜਾਂਦੇ ਸਨ ਅਤੇ ਮਹਿੰਗੇ ਰੇਟ ’ਤੇ ਵੇਚਦੇ ਸਨ। ਥਾਣਾ ਮੁਖੀ ਨੇ ਦੱਸਿਆ ਕਿ ਇਨ੍ਹਾਂ ਨੂੰ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅਗਲੀ ਤਫਤੀਸ਼ ਜਾਰੀ ਹੈ।
;
;
;
;
;
;
;
;