JALANDHAR WEATHER

ਚਾਰ ਅਣ-ਪਛਾਤੇ ਵਿਅਕਤੀਆਂ ਵਲੋਂ ਘਰ ’ਤੇ ਫਾਇਰਿੰਗ

ਖੰਨਾ, 19 ਜਨਵਰੀ (ਹਰਜਿੰਦਰ ਸਿੰਘ ਲਾਲ)- ਅੱਜ ਸਵੇਰੇ ਤੜਕ ਸਾਰ ਕਰੀਬ 3:30 ਵਜੇ ਖੰਨਾ ਦੇ ਖਟੀਕਾਂ ਮੁਹੱਲੇ ਵਿਚ ਦੇਵ ਕਲੈਕਸ਼ਨ ਨਾਮ ਦੀ ਵਪਾਰਕ ਫਰਮ ਦੇ ਆਸ਼ੂ ਨਾਮਕ ਵਿਅਕਤੀ ਦੇ ਘਰ ’ਤੇ ਕਰੀਬ ਚਾਰ ਅਣ-ਪਛਾਤੇ ਵਿਅਕਤੀਆਂ ਵਲੋਂ ਫਾਇਰਿੰਗ ਕੀਤੀ ਗਈ ਅਤੇ ਘਰ ਦੇ ਬਾਹਰ ਖੜੀ ਕਾਰ ਨੂੰ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ ਗਈ। ਫਾਇਰਿੰਗ ਨਾਲ ਘਰ ਦੇ ਅੰਦਰ ਖੜੀ ਕਾਰ ਦਾ ਸ਼ੀਸ਼ਾ ਵੀ ਟੁੱਟ ਗਿਆ।

ਮੌਕੇ ’ਤੋਂ ਮਿਲੀ ਜਾਣਕਾਰੀ ਅਨੁਸਾਰ ਅਤੇ ਆਸ ਪਾਸ ਦੇ ਲੋਕਾਂ ਦੇ ਦੱਸਣ ਅਨੁਸਾਰ ਹਮਲਾਵਰ ਦੋ ਮੋਟਰਸਾਈਕਲਾਂ ’ਤੇ ਸਵਾਰ ਸਨ ਤੇ ਫਾਇਰਿੰਗ ਕਰਨ ਤੋਂ ਬਾਅਦ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐਸ.ਪੀ. ਵਿਨੋਦ ਕੁਮਾਰ, ਐਸ. ਐਚ. ਓ. ਹਰਦੀਪ ਸਿੰਘ ਆਪਣੀ ਪੁਲਿਸ ਟੀਮ ਨਾਲ ਮੌਕੇ ’ਤੇ ਪਹੁੰਚੇ। ਫਿਲਹਾਲ ਪੁਲਿਸ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ। ਘਰ ਵਾਲਿਆਂ ਤੋਂ ਪੁੱਛ ਗਿੱਛ ਜਾਰੀ ਹੈ ਅਤੇ ਪੁਲਿਸ ਆਸ ਪਾਸ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕਰ ਰਹੀ ਹੈ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ