JALANDHAR WEATHER

ਮੁੱਖ ਮੰਤਰੀ ਪੰਜਾਬ ਅੱਜ ਹਲਕਾ ਅਜਨਾਲਾ ਦੇ ਲੋਕਾਂ ਨੂੰ ਸਰਕਾਰੀ ਕਾਲਜ ਦੇ ਰੂਪ ਵਜੋਂ ਦੇਣਗੇ ਤੋਹਫ਼ਾ

ਅਜਨਾਲਾ, (ਅੰਮ੍ਰਿਤਸਰ), 19 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਕਾ ਅਜਨਾਲਾ ਦੇ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸਰਹੱਦੀ ਪਿੰਡ ਬਿਕਰਾਊਰ ਵਿਖੇ ਬਣਨ ਵਾਲੇ ਸਰਕਾਰੀ ਡਿਗਰੀ ਅਤੇ ਵੋਕੇਸ਼ਨਲ ਟ੍ਰੇਨਿੰਗ ਕਾਲਜ ਦਾ ਨੀਂਹ ਪੱਥਰ ਰੱਖ ਕੇ ਹਲਕਾ ਅਜਨਾਲਾ ਦੇ ਲੋਕਾਂ ਨੂੰ ਵੱਡਾ ਤੋਹਫਾ ਦੇਣਗੇ। ਇਸ ਮੌਕੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਭਾਰੀ ਮੁਨੀਸ਼ ਸਿਸੋਦੀਆ ਵੀ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹਿਣਗੇ I

ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਕੀਤੇ ਅਣਥੱਕ ਯਤਨਾਂ ਸਦਕਾ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਥੋੜੀ ਦੂਰ ਵੱਸੇ ਪਿੰਡ ਬਿਕਰਾਊਰ ਵਿਖੇ ਬਣ ਰਹੇ ਇਸ ਕਾਲਜ ਦਾ ਨੀਂਹ ਪੱਥਰ ਰੱਖਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦੁਪਹਿਰ 12 ਵਜੇ ਤੋਂ ਬਾਅਦ ਅਜਨਾਲਾ ਪਹੁੰਚਣਗੇ, ਜਿਥੇ ਉਹ ਕਾਲਜ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕ ਵਿਸ਼ਾਲ ਰੈਲੀ ਨੂੰ ਵੀ ਸੰਬੋਧਨ ਕਰਨਗੇ I ਨੀਂਹ ਪੱਥਰ ਸਮਾਗਮ ਅਤੇ ਰੈਲੀ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ ਤੇ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਪੁਲਿਸ ਵਲੋਂ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ