JALANDHAR WEATHER

ਮਾਪਿਆਂ ਦੇ ਇਕਲੌਤੇ ਪੁੱਤਰ ਰਾਜਪ੍ਰੀਤ ਸਿੰਘ ਗੁਰਮ ਦੀ ਕੈਨੇਡਾ 'ਚ ਮੌਤ

ਮਹਿਲ ਕਲਾਂ, (ਬਰਨਾਲਾ), 19 ਜਨਵਰੀ (ਅਵਤਾਰ ਸਿੰਘ ਅਣਖੀ)- ਪਿੰਡ ਗੁਰਮ (ਬਰਨਾਲਾ) ਨਾਲ ਸੰਬੰਧਿਤ ਇਕ ਨੌਜਵਾਨ ਦੀ ਕੈਨੇਡਾ 'ਚ ਮੌਤ ਹੋ ਜਾਣ ਦੀ ਦੁਖਦਾਈ ਖਬਰ ਮਿਲੀ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਕੁਲਵੰਤ ਸਿੰਘ ਵਾਸੀ ਗੁਰਮ ਨੇ ਭਰੇ ਮਨ ਨਾਲ ਦੱਸਿਆ ਰਾਜਪ੍ਰੀਤ ਦੇ ਸੁਨਹਿਰੀ ਭਵਿੱਖ ਦੀ ਆਸ ਨਾਲ ਪਰਿਵਾਰ ਨੇ 25 ਲੱਖ ਦੇ ਕਰੀਬ ਕਰਜ਼ਾ ਚੁੱਕ ਕੇ ਅਪ੍ਰੈਲ 2024 'ਚ ਉਸ ਨੂੰ ਸਟੱਡੀ ਵੀਜ਼ੇ ’ਤੇ ਕੈਨੇਡਾ ਭੇਜਿਆ ਸੀ। ਇਸ ਵੇਲੇ ਉਹ ਸਰੀ ਸ਼ਹਿਰ 'ਚ ਆਪਣੇ ਸਾਥੀਆਂ ਨਾਲ ਰਹਿ ਰਿਹਾ ਸੀ । ਇਸ ਦੁਖਦਾਈ ਘਟਨਾ ਸੰਬੰਧੀ 17 ਜਨਵਰੀ ਨੂੰ ਕੈਨੇਡਾ ਤੋਂ ਇਕ ਰਿਸ਼ਤੇਦਾਰ ਨੇ ਫ਼ੋਨ ਰਾਹੀਂ ਦੱਸਿਆ ਕਿ ਰਾਜਪ੍ਰੀਤ ਸਿੰਘ ਦੀ ਮੌਤ ਹੋ ਗਈ ਹੈ ਪਰ ਮੌਤ ਦੇ ਕਾਰਨਾਂ ਬਾਰੇ ਹਾਲੇ ਤੱਕ ਸਥਿਤੀ ਸਪੱਸ਼ਟ ਨਹੀਂ ਹੋ ਸਕੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ