ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲੈਣ ਖਿਲਾਫ ਲਾਇਆ ਧਰਨਾ
ਗੁਰਦਾਸਪੁਰ, 19 ਜਨਵਰੀ (ਰੋਹਿਤ ਗੁਪਤਾ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਕਿਸਾਨ ਆਗੂਆਂ ਨਾਲ ਮੀਟਿੰਗ ਕਰਨ ਦੀ ਬਜਾਏ ਸੂਬਾ ਆਗੂ ਸਵਰਨ ਸਿੰਘ ਭੰਦੇਰ ਅਤੇ ਹੋਰ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲੈਣ ਦੇ ਵਿਰੋਧ ਵਿਚ ਕਿਸਾਨਾਂ ਨੇ ਸਠਿਆਲੀ ਵਿਖੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਤੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ । ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਬਿਲਕੁਲ ਸ਼ਾਂਤਮਈ ਢੰਗ ਨਾਲ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਜਾਣੀ ਸੀ । ਸ਼ੰਬੂ ਅਤੇ ਖਨੋਰੀ ਬਾਰਡਰ ਉਤੇ ਹੋਏ ਨੁਕਸਾਨ ਦਾ ਮੁਆਵਜਾ ਹਜੇ ਤੱਕ ਕਿਉਂ ਨਹੀਂ ਦਿੱਤਾ ਗਿਆ ਤੇ ਚਿਪ ਵਾਲੇ ਮੀਟਰਾਂ ਦੇ ਖਿਲਾਫ ਪੰਜਾਬ ਸਰਕਾਰ ਦਾ ਕੀ ਸਟੈਂਡ ਹੈ ? ਇਹ ਸਵਾਲ ਮੁੱਖ ਮੰਤਰੀ ਭਗਵੰਤ ਮਾਨ ਅੱਗੇ ਰੱਖੇ ਜਾਣੇ ਸੀ ਪਰ ਸਵਾਲਾਂ ਦਾ ਜਵਾਬ ਦੇਣ ਦੀ ਬਜਾਏ ਮੁੱਖ ਮੰਤਰੀ ਨੇ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਾਉਣਾ ਚੰਗਾ ਸਮਝਿਆ। ਉਨ੍ਹਾਂ ਕਿਹਾ ਕਿ ਕਿਸਾਨ ਗ੍ਰਿਫਤਾਰੀਆਂ ਤੋਂ ਡਰਦੇ ਨਹੀਂ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਜਥੇਬੰਦੀ ਵੱਲੋਂ ਆਪਣਾ ਇਸ ਸੰਘਰਸ਼ ਜਾਰੀ ਰੱਖੇ ਜਾਣਗੇ ।
;
;
;
;
;
;
;
;