JALANDHAR WEATHER

ਮਿੰਨੀ ਬੱਸਾਂ ਦੇ ਪਰਮਿਟ ਰੱਦ ਕਰਨ ਦੇ ਰੋਸ ਵਜੋਂ ਪ੍ਰਸ਼ਾਸਨ ਖਿਲਾਫ ਪ੍ਰਦਰਸ਼ਨ

ਚੋਗਾਵਾਂ/ਅੰਮ੍ਰਿਤਸਰ, 19 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਪਿਛਲੇ ਚਾਰ ਮਹੀਨਿਆਂ ਤੋਂ ਲੋਪੋਕੇ ਚੋਗਾਵਾਂ ਰੋਡ ’ਤੇ ਅੰਮ੍ਰਿਤਸਰ ਚੱਲਦੀਆਂ ਮਿੰਨੀ ਬੱਸਾਂ ਦੇ ਪਰਮਿਟ ਰੱਦ ਕਰਨ ਦੇ ਰੋਸ ’ਚ ਅੱਜ ਮਿੰਨੀ ਬੱਸਾਂ ਆਪਰੇਟਰ ਯੂਨੀਅਨ ਚੋਗਾਵਾਂ/ ਲੋਪੋਕੇ ਦੀ ਰੋਹ ਭਰੀ ਮੀਟਿੰਗ ਹੋਈ। ਜਿਸ ’ਚ ਬਾਬਾ ਅਵਤਾਰ ਸਿੰਘ ਤਾਰੀ, ਕੁਲਦੀਪ ਸਿੰਘ, ਡਾ. ਨਰਿੰਦਰ ਸਿੰਘ, ਇੰਦਰਜੀਤ ਸਿੰਘ, ਕਸ਼ਮੀਰ ਸਿੰਘ, ਸੁਵਿੰਦਰ ਸਿੰਘ, ਸੁਖਦੇਵ ਸਿੰਘ, ਪਾਲ ਸਿੰਘ ਸੁਖਦੇਵ ਸਿੰਘ, ਮੇਜਰ ਸਿੰਘ, ਬੱਬੀ, ਵਿਨੋਦ ਕੁਮਾਰ ਨੇ ਪ੍ਰਸ਼ਾਸਨ ਖਿਲਾਫ ਸਖਤ ਸ਼ਬਦਾਂ ਵਿੱਚ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਲੋਪੋਕੇ ਚੋਗਾਵਾਂ ਰੋਡ ਅੰਮ੍ਰਿਤਸਰ ਵਿਖੇ 50 ਬੱਸਾਂ ਦੇ ਪਰਮਿਟ ਸਨ। ਜੀ. ਐਮ. ਟੂ ਆਰ.ਟੀ.ਓ. ਅੰਮ੍ਰਿਤਸਰ ਵਲੋਂ ਪਿਛਲੇ 4 ਮਹੀਨਿਆਂ ਤੋਂ 30 ਮਿੰਨੀ ਬੱਸਾਂ ਬੰਦ ਕਰ ਦਿੱਤੀਆਂ ਗਈਆਂ, ਜਿਸ ਕਰਕੇ 150 ਦੇ ਕਰੀਬ ਪਰਿਵਾਰਾਂ ਦੀ ਰੋਜੀ- ਰੋਟੀ ਖੁਸ ਗਈ ਹੈ। ਉਨ੍ਹਾਂ ਦੇ ਘਰਾਂ ਦੇ ਚੁੱਲ੍ਹੇ ਠੰਡੇ ਪੈ ਗਏ ਹਨ। 20 ਬੱਸਾਂ ਦੇ ’ਚੋਂ ਕਈ ਬੱਸਾਂ ਆਪਣੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੀਆਂ, ਉਹ ਵੀ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਚੱਲ ਰਹੀਆਂ ਹਨ। ਜਿਸ ਦਾ ਸਮੂਹ ਮਿੰਨੀ ਬੱਸ ਆਪਰੇਟਰਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨੂੰ ਨਵੇਂ ਪਰਮਿਟ ਜਾਰੀ ਕਰਕੇ ਉਨ੍ਹਾਂ ਦੀ ਬਾਂਹ ਫੜੀ ਜਾਵੇ।

ਉਨ੍ਹਾਂ ਚੇਤਾਵਨੀ ਭਰੇ ਲਹਿਜੇ ’ਚ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਦੋ ਦਿਨਾਂ ’ਚ ਉਨ੍ਹਾਂ ਦੀਆਂ ਬੰਦ ਕੀਤੀਆਂ ਬੱਸਾਂ ਦੇ ਪਰਮਿਟ ਬਹਾਲ ਨਾ ਕੀਤੇ ਤਾਂ ਉਹ ਭੰਡਾਰੀ ਪੁਲ ਅੰਮ੍ਰਿਤਸਰ ਵਿਖੇ ਬੱਸਾਂ ਨੂੰ ਅੱਗ ਲਗਾ ਕੇ ਪਰਿਵਾਰਾਂ ਸਮੇਤ ਆਤਮਦਾਹ ਕਰਨ ਲਈ ਮਜਬੂਰ ਹੋਣਗੇ। ਇਸ ਸਬੰਧੀ ਆਰ.ਟੀ.ਓ. ਅੰਮ੍ਰਿਤਸਰ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਜੀ.ਐਮ. ਨੂੰ ਸੂਚਿਤ ਕੀਤਾ ਗਿਆ ਹੈ। ਜੀ.ਐਮ. ਨਾਲ ਸੰਪਰਕ ਕਰਨ ’ਤੇ ਉਨ੍ਹਾਂ ਕਿਹਾ ਕਿ ਮਾਨਯੋਗ ਹਾਈਕੋਰਟ ਵਲੋਂ ਉਕਤ ਬੱਸਾਂ ਦੇ ਪੁਰਾਣੇ ਪੋਲਿਸੀ ਤਹਿਤ ਪਰਮਿਟ ਰੱਦ ਕੀਤੇ ਗਏ ਹਨ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ