ਸੰਸਦ ਦੇ ਬਾਹਰ ਆਹਮੋ ਸਾਹਮਣੇ ਹੋ ਗਏ ਰਾਹੁਲ ਗਾਂਧੀ ਤੇ ਰਵਨੀਤ ਸਿੰਘ ਬਿੱਟੂ
ਨਵੀਂ ਦਿੱਲੀ, 4 ਫਰਵਰੀ- ਅੱਜ ਜਿਵੇਂ ਹੀ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਮਕਰ ਦੁਆਰ ਵਿਖੇ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਸੰਸਦ ਮੈਂਬਰਾਂ ਕੋਲੋਂ ਲੰਘ ਰਹੇ ਸਨ ਤਾਂ ਲੋਕ ਸਭਾ ਦੇ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਦੇਖੋ ਇਥੋਂ ਇਕ ਗੱਦਾਰ ਨਿਕਲ ਰਿਹਾ ਹੈ। ਉਸ ਦੇ ਚਿਹਰੇ ਵੱਲ ਦੇਖੋ।
ਰਾਹੁਲ ਗਾਂਧੀ ਨੇ ਹੱਥ ਮਿਲਾਉਣ ਦੀ ਪੇਸ਼ਕਸ਼ ਕਰਦੇ ਹੋਏ ਕਿਹਾ, ਹੈਲੋ ਭਰਾ, ਮੇਰੇ ਗੱਦਾਰ ਦੋਸਤ। ਚਿੰਤਾ ਨਾ ਕਰੋ, ਤੁਸੀਂ (ਕਾਂਗਰਸ ਵਿੱਚ) ਵਾਪਸ ਆ ਜਾਓਗੇ।
"ਦੇਸ਼ ਦੇ ਦੁਸ਼ਮਣ..," ਇਹ ਕਹਿੰਦੇ ਹੋਏ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਉਨ੍ਹਾਂ ਨਾਲ ਹੱਥ ਮਿਲਾਉਣ ਤੋਂ ਇਨਕਾਰ ਕਰ ਦਿੱਤਾ ਤੇ ਦੋਵੇਂ ਆਗੂ ਇਕ ਦੂਜੇ ਨਾਲ ਗੱਲ ਕਰਦੇ ਦਿਖਾਈ ਦਿੱਤੇ।
;
;
;
;
;
;
;
;
;