ਉੱਤਰ ਪ੍ਰਦੇਸ਼: ਤੇਜ਼ ਰਫ਼ਤਾਰ ਕੰਟੇਨਰ ਨੇ ਦਰੜੇ 15 ਲੋਕ, ਛੇ ਦੀ ਮੌਤ
ਲਖਨਊ, 7 ਫਰਵਰੀ - ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਛੇ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਨੌਂ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ। ਉਨ੍ਹਾਂ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸਵੇਰੇ ਲਗਭਗ 3:30 ਵਜੇ ਨੋਇਡਾ ਤੋਂ ਆਗਰਾ ਜਾ ਰਹੀ ਇਕ ਬੱਸ ਵਿਚ ਸਵਾਰ ਯਾਤਰੀ ਜਿਵੇਂ ਹੀ ਬੱਸ ਤੋਂ ਉਤਰੇ, ਨੋਇਡਾ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਕੰਟੇਨਰ ਨੇ ਉਨ੍ਹਾਂ ਨੂੰ ਕੁਚਲ ਦਿੱਤਾ, ਜਿਸ ਨਾਲ ਛੇ ਯਾਤਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਸੂਚਨਾ ਮਿਲਣ 'ਤੇ ਸੂਰੀਰ ਪੁਲਿਸ ਅਤੇ ਯਮੁਨਾ ਐਕਸਪ੍ਰੈਸਵੇਅ ਸੁਰੱਖਿਆ ਕਰਮਚਾਰੀਆਂ ਨੇ ਐਂਬੂਲੈਂਸ ਦੀ ਮਦਦ ਨਾਲ ਮ੍ਰਿਤਕ ਨੂੰ ਮੁਰਦਾਘਰ ਭੇਜ ਦਿੱਤਾ। ਹੋਰ ਜ਼ਖਮੀਆਂ ਨੂੰ ਵੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਪੁਲਿਸ ਜਾਂਚ ਵਿਚ ਲੱਗੀ ਹੋਈ ਹੈ।
;
;
;
;
;
;
;
;