JALANDHAR WEATHER

ਸੋਨੀਆ ਮਾਨ ਨੇ ਲੱਖਾਂ ਦੀ ਲਾਗਤ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਚੋਗਾਵਾਂ/ਅੰਮ੍ਰਿਤਸਰ, 7 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਭੰਗਵਾਂ ਵਿਖੇ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਨੇ 15 ਲੱਖ ਦੀ ਲਾਗਤ ਨਾਲ ਨਿਕਾਸੀ ਨਾਲਾ ਅਤੇ ਛੱਪੜ ਦਾ ਉਦਘਾਟਨ ਕੀਤਾ। ਇਸ ਮੌਕੇ ਸਰਪੰਚ ਮੁਖਤਾਰ ਸਿੰਘ ਭੰਗੂ ਨੇ ਕਿਹਾ ਕਿ ਪਿਛਲੇ 20 ਸਾਲਾਂ ਤੋਂ ਪਿੰਡ ਦੇ ਛੱਪੜ ਦੀ ਨਿਕਾਸੀ ਦਾ ਕੋਈ ਪ੍ਰਬੰਧ ਨਾ ਹੋਣ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਸਨ। ਪਿਛਲੀਆਂ ਸਰਕਾਰਾਂ ਨੇ ਕੋਈ ਧਿਆਨ ਨਹੀਂ ਦਿੱਤਾ। ਇਸ ਸਬੰਧੀ ਮੈਡਮ ਸੋਨੀਆ ਮਾਨ ਦੇ ਧਿਆਨ ਵਿੱਚ ਇਹ ਮਸਲਾ ਲਿਆਂਦਾ ਗਿਆ ਤਾਂ ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਇਸ ਸਮੱਸਿਆ ਦਾ ਹੱਲ ਕਰਨ ਲਈ ਹਦਾਇਤ ਜਾਰੀ ਕੀਤੀ। ਜਿਸ ਤਹਿਤ ਅੱਜ ਲੱਖਾਂ ਦੀ ਲਾਗਤ ਨਾਲ ਪਿੰਡ ਦੀ ਨਿਕਾਸੀ ਦਾ ਮਸਲਾ ਹੱਲ ਹੋਇਆ ਹੈ।

ਇਸ ਮੌਕੇ ਸਮੁੱਚੇ ਪਿੰਡ ਵਾਸੀਆਂ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਪਿੰਡ ਦੇ ਸਕੂਲ ਨੂੰ ਅਪਗ੍ਰੇਡ ਕਰਨ, ਮੁਹੱਲਾ ਕਲੀਨਿਕ ਬਣਾਉਣ ਆਦਿ ਸਮੱਸਿਆ ਸਬੰਧੀ ਜਾਣੂ ਕਰਵਾਇਆ। ਇਸ ਮੌਕੇ ਮੈਡਮ ਸੋਨੀਆ ਮਾਨ ਨੇ ਉਕਤ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਬੀ.ਡੀ.ਪੀ. ਓ. ਸ਼ਮਸ਼ੇਰ ਸਿੰਘ, ਸੈਕਟਰੀ ਅਮਰਦੀਪ ਸਿੰਘ, ਸੁਖਦੀਪ ਸਿੰਘ ਛੀਨਾ, ਮੈਂਬਰ ਹਰਪਾਲ ਸਿੰਘ, ਰਾਮ ਸਿੰਘ ਚੋਗਾਵਾਂ, ਅੰਮ੍ਰਿਤਪਾਲ ਸਿੰਘ ਸ਼ਹੂਰਾ, ਵਿਰਾਸਤ ਸੇਵਾ ਸੰਗਠਨ ਇੰਚਾਰਜ, ਮੈਂਬਰ ਹਰਪਾਲ ਸਿੰਘ, ਮੈਂਬਰ ਬਿੱਕਰ ਸਿੰਘ, ਮੈਂਬਰ ਹਰਦਿਆਲ ਸਿੰਘ, ਮੈਂਬਰ ਹਰਜੀਤ ਸਿੰਘ, ਨਰਿੰਦਰ ਸਿੰਘ ਭੰਗੂ, ਹਰਜਿੰਦਰ ਸਿੰਘ ਭੰਗੂ, ਸੁਖਦੇਵ ਸਿੰਘ, ਮਨਪ੍ਰੀਤ ਸਿੰਘ ਭੰਗੂ, ਪਰਗਟ ਸਿੰਘ, ਅਮਰੀਕ ਸਿੰਘ, ਨਿਰਵੈਲ ਸਿੰਘ, ਬਲਵਿੰਦਰ ਸਿੰਘ, ਰਣਜੀਤ ਸਿੰਘ, ਹੀਰਾ ਸਿੰਘ ਗਰਜੰਟ ਸਿੰਘ ਗੁਰਪ੍ਰੀਤ ਸਿੰਘ ਗੋਪੀ, ਵਿਸਾਖਾ ਸਿੰਘ ਭਾਗ ਸਿੰਘ ਆਦਿ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ