ਸਾਡੀ ਸਰਕਾਰ ਵਲੋਂ ਨੌਜਵਾਨਾਂ ਨਾਲ ਕੀਤੇ ਸਾਰੇ ਵਾਅਦੇ ਹੋਏ ਪੂਰੇ- ਮੁੱਖ ਮੰਤਰੀ ਹਰਿਆਣਾ
ਚੰਡੀਗੜ੍ਹ, 21 ਫ਼ਰਵਰੀ (ਅਮਿਤ ਸੇਠੀ) - ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਸੈਕਟਰ 37, ਚੰਡੀਗੜ੍ਹ ਵਿਚ ਭਾਜਪਾ ਪੰਜਾਬ ਦਫਤਰ ਦਾ ਦੌਰਾ ਕੀਤਾ ਗਿਆ, ਜਿਥੇ ਪੰਜਾਬ ਦੇ ਵੱਖ-ਵੱਖ ਵੱਡੇ ਸ਼ਹਿਰਾਂ ਦੇ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਪੰਜਾਬ ਯੂਨੀਵਰਸਿਟੀ ਵਿਚ ਹਿੰਦੁਸਤਾਨ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਕੁਲਦੀਪ ਚੌਧਰੀ ਪਾਰਟੀ ਵਿਚ ਸ਼ਾਮਿਲਲ ਹੋਏ। ਉਨ੍ਹਾਂ ਦੇ ਕਈ ਨੌਜਵਾਨ ਸਾਥੀ ਵੀ ਉਨ੍ਹਾਂ ਦੇ ਨਾਲ ਭਾਜਪਾ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਬੋਲਦੇ ਹੋਏ ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਪੰਜਾਬ ’ਚ ਗੈਂਗਸਟਰਵਾਦ ਲਗਾਤਾਰ ਵੱਧ ਰਿਹਾ ਹੈ ਤੇ ਸੂਬਾ ਸਰਕਾਰ ਕੋਈ ਵੀ ਸਾਰਥਕ ਕਦਮ ਨਹੀਂ ਚੁੱਕ ਰਹੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ’ਚ ਨਸ਼ਾ ਵੱਡੀ ਪੱਧਰ ’ਤੇ ਵੱਧ ਚੁੱਕਾ ਹੈ ਤੇ ਹਰ ਨੌਜਵਾਨ ਅੱਜ ਨਸ਼ੇ ਦੀ ਲਪੇਟ ’ਚ ਹੈ। ਉਨ੍ਹਾਂ ਕਿਹਾ ਕਿ ਹੁਣ ਭਾਜਪਾ ਸਰਕਾਰ ਹੀ ਪੰਜਾਬੀਆਂ ਲਈ ਸਹੀ ਸਾਬਿਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ’ਚ ਅਸੀਂ ਨਸ਼ਾ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਤੇ ਜੋ ਵਾਅਦੇ ਅਸੀਂ ਨੌਜਵਾਨਾਂ ਨਾਲ ਕੀਤੇ ਸਨ, ਉਹ ਸਭ ਪੂਰੇ ਹੋਏ ਹਨ।
;
;
;
;
;
;
;
;