ਪੁਲਿਸ ਚੌਂਕੀ ਨੇੜੇ ਮਿਲਿਆ ਆਈ.ਈ.ਡੀ.
ਰਈਆ, (ਅੰਮ੍ਰਿਤਸਰ), 21 ਫਰਵਰੀ (ਰੇਸ਼ਮ ਸਿੰਘ) - ਅੰਮ੍ਰਿਤਸਰ ਦੇ ਰਈਆ ਪੁਲਿਸ ਚੌਕੀ ਨੇੜੇ ਆਈ.ਈ.ਡੀ. (ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ) ਬਰਾਮਦ ਹੋਇਆ ਹੈ। ਸੁਰੱਖਿਆ ਬਲਾਂ ਨੇ ਸਮੇਂ ਸਿਰ ਕਾਰਵਾਈ ਕਰਦਿਆਂ ਪੁਲਿਸ ਚੌਕੀ ਨੂੰ ਬੰਬ ਨਾਲ ਉਡਾਉਣ ਦੀ ਇਸ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।
ਆਈ.ਈ.ਡੀ. ਮਿਲਣ ਤੋਂ ਤੁਰੰਤ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਅਤੇ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ। ਪੁਲਿਸ ਅਧਿਕਾਰੀਆਂ ਨੇ ਇਸ ਸਾਜ਼ਿਸ਼ ਪਿਛੇ ਸ਼ਾਮਿਲ ਅਣ-ਪਛਾਤੇ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਵੱਡੇ ਪੱਧਰ 'ਤੇ ਜਾਂਚ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਵਲੋਂ ਇਲਾਕੇ ਦੇ ਸੀ.ਸੀ.ਟੀ.ਵੀ. ਫੁਟੇਜ ਖੰਗਾਲੇ ਜਾ ਰਹੇ ਹਨ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਵਿਸਫੋਟਕ ਸਮੱਗਰੀ ਉੱਥੇ ਕਿਸ ਨੇ ਅਤੇ ਕਦੋਂ ਰੱਖੀ ਸੀ? ਹਾਲਾਂਕਿ ਅਜੇ ਤੱਕ ਕਿਸੇ ਵਲੋਂ ਵੀ ਇਸ ਸੰਬੰਧੀ ਜ਼ਿੰਮੇਵਾਰੀ ਨਹੀਂ ਲਈ ਗਈ ਹੈ। ਇਸ ਮਾਮਲੇ ਵਿਚ ਜਲਦ ਹੀ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਜਾਵੇਗੀ।
;
;
;
;
;
;
;
;
;