JALANDHAR WEATHER

ਪੰਜਾਬ ਬਚਾਓ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਪਿੰਡ ਭਕਨਾਂ ਵਿਖੇ ਸ਼ੁਰੂ

ਅਟਾਰੀ ਸਰਹੱਦ, (ਅੰਮ੍ਰਿਤਸਰ), 21 ਫਰਵਰੀ, (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)- ਪੰਜਾਬ ਦੇ ਵਿਧਾਨ ਸਭਾ ਹਲਕਾ ਅਟਾਰੀ ਅੰਦਰ ਸ਼੍ਰੋਮਣੀ ਅਕਾਲੀ ਦਲ ਵਲੋਂ ਕਰਵਾਈ ਜਾ ਰਹੀ ਪੰਜਾਬ ਬਚਾਓ ਰੈਲੀ ਸਰਹੱਦੀ ਕਸਬਾ ਬਾਬਾ ਸੋਹਨ ਸਿੰਘ ਭਕਨਾ ਨਜ਼ਦੀਕ ਅਟਾਰੀ ਵਿਖੇ ਸ਼ੁਰੂ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ਵਿਚ ਵਿਧਾਨ ਸਭਾ ਹਲਕਾ ਅਟਾਰੀ ਦੇ ਸਮੁੱਚੇ ਪਿੰਡਾਂ ,ਕਸਬਿਆਂ ਤੋਂ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਆਗੂ ਆਪਣੀ ਅਗਵਾਈ ਵਿਚ ਸੈਂਕੜਿਆਂ ਦੀ ਤਾਦਾਦ ਵਿਚ ਅਕਾਲੀ ਵਰਕਰਾਂ ਨੂੰ ਲੈ ਕੇ ਹੱਥਾਂ ਵਿਚ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ ਦੇ ਲਿਖੇ ਹੋਏ ਬੈਨਰ ਲੈ ਕੇ ਪੁੱਜ ਰਹੇ ਹਨ। ਇਸ ਰੈਲੀ ਵਿਚ ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਦੇ ਆਗੂ ਭਕਨਾ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਪੁੱਜ ਰਹੇ ਹਨ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ