ਮਾਨ ਸਰਕਾਰ ਨੇ ਪੰਜਾਬ ਦੀਆਂ ਧੀਆਂ ਭੈਣਾਂ ਤੇ ਪੱਤਰਕਾਰਾਂ ਨੂੰ ਵੀ ਨਹੀਂ ਬਖਸ਼ਿਆ-ਮਜੀਠੀਆ
ਅਟਾਰੀ ਸਰਹੱਦ, ਅੰਮ੍ਰਿਤਸਰ-21 ਫਰਵਰੀ-(ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)-ਵਿਧਾਨ ਸਭਾ ਹਲਕਾ ਅਟਾਰੀ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕੈਬਨਿਟ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ ਦੀ ਅਗਵਾਈ ਵਿਚ ਹੋ ਰਹੀ ਪੰਜਾਬ ਬਚਾਓ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਵਿਚ ਬਿਕਰਮ ਸਿੰਘ ਮਜੀਠੀਆ ਸਾਬਕਾ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਅੰਦਰ ਆਪਣੀਆਂ ਧੀਆਂ ਭੈਣਾਂ ਅਤੇ ਸਾਰੇ ਸੀਨੀਅਰ ਪੱਤਰਕਾਰਾਂ ਨੂੰ ਵੀ ਪਰਚੇ ਦੇਣ ਤੋਂ ਨਹੀਂ ਬਖਸ਼ਿਆ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਪਹਿਲਾਂ ਤੇ ਸਰਕਾਰ ਬਣਾਉਣ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਵਿਸ਼ਵਾਸ ਦਵਾਇਆ ਸੀ ਕਿ ਵਿਦੇਸ਼ੀ ਲੋਕ ਪੰਜਾਬ ਅੰਦਰ ਆ ਕੇ ਰੁਜ਼ਗਾਰ ਕਰਨਗੇ। ਦੱਸੋ ਭਲਾ ਪੰਜਾਬ ਦੇ ਲੋਕਾਂ ਨੂੰ ਰੁਜ਼ਗਾਰ ਮਿਲ ਗਿਆ ਹੈ। ਉਹਨਾਂ ਇਹ ਵੀ ਕਿਹਾ ਕਿ ਅੱਜ ਪੰਜਾਬ ਅਰਬਾਂ ਰੁਪਏ ਦੇ ਕਰਜ਼ੇ ਵਿੱਚ ਡੁੱਬ ਗਿਆ ਹੈ ਸ ਮਜੀਠੀਆ ਨੇ ਕਿਹਾ ਕਿ ਮਾਨ ਸਰਕਾਰ ਉਹਨਾਂ ਤੇ ਜਿੰਨੇ ਮਰਜ਼ੀ ਪਰਚੇ ਦੇ ਦੇਵੇ ਉਹ ਪਰਚਿਆ ਦੀ ਰਾਜਨੀਤੀ ਤੋਂ ਉੱਪਰ ਲੰਘ ਗਏ ਹਨ ਜਿੰਨੇ ਮਰਜ਼ੀ ਪਰਚੇ ਪਾ ਦੇਵੇ I
;
;
;
;
;
;
;
;