JALANDHAR WEATHER

ਫਾਜ਼ਿਲਕਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਉਦਯੋਗਪਤੀ ਸੰਦੀਪ ਗਿਲਹੋਤਰਾ ਦੇ ਦਿਹਾਂਤ ’ਤੇ ਦੁੱਖ ਪ੍ਰਗਟਾਇਆ

ਫਾਜ਼ਿਲਕਾ, 21 ਫ਼ਰਵਰੀ (ਪ੍ਰਦੀਪ ਕੁਮਾਰ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਫਾਜ਼ਿਲਕਾ ਪਹੁੰਚੇ ਅਤੇ ਪੰਜਾਬ ਸਰਕਾਰ ਦੇ ਕੈਬਿਨੇਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦੇ ਸਹੁਰੇ ਅਤੇ ਪ੍ਰਸਿੱਧ ਉਦਯੋਗਪਤੀ ਸੰਦੀਪ ਗਿਲਹੋਤਰਾ ਦੇ ਦਿਹਾਂਤ ’ਤੇ ਡੂੰਘਾ ਦੁੱਖ ਪ੍ਰਗਟਾਇਆ। ਮੁੱਖ ਮੰਤਰੀ ਨੇ ਦੁਖੀ ਪਰਿਵਾਰ ਨਾਲ ਮੁਲਾਕਾਤ ਕਰਕੇ ਸੰਵੇਦਨਾਵਾਂ ਪ੍ਰਗਟ ਕੀਤੀਆਂ ਅਤੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਬੱਲੂਆਣਾ ਵਿਧਾਨ ਸਭਾ ਤੋਂ ਵਿਧਾਇਕ ਅਮਨਦੀਪ ਗੋਲਡੀ ਮੁਸਾਫ਼ਰ ਮਜੂਦ ਰਹੇ।

ਸਵਰਗਵਾਸੀ ਸੰਦੀਪ ਗਿਲਹੋਤਰਾ ਪੀ.ਐਚ.ਡੀ. ਚੈਂਬਰ ਆਫ ਕਾਮਰਸ ਪੰਜਾਬ ਦੇ ਚੇਅਰਮੈਨ ਕਰਨ ਗਿਲਹੋਤਰਾ ਦੇ ਪਿਤਾ ਸਨ। ਉਹ ਪੰਜਾਬ ਦੇ ਉਦਯੋਗ ਜਗਤ ਦਾ ਇਕ ਮਸ਼ਹੂਰ ਨਾਮ ਸਨ ਅਤੇ ਰਾਜਨੀਤਕ ਹਲਕਿਆਂ ਤੋਂ ਲੈ ਕੇ ਵਪਾਰਿਕ ਵਰਗ ਤੱਕ ਉਨ੍ਹਾਂ ਦੀ ਵੱਖਰੀ ਪਛਾਣ ਸੀ। ਸਮਾਜਿਕ ਤੇ ਧਾਰਮਿਕ ਗਤੀਵਿਧੀਆਂ ਵਿਚ ਉਹ ਹਮੇਸ਼ਾਂ ਅੱਗੇ ਰਹਿੰਦੇ ਸਨ ਅਤੇ ਸਮਾਜ ਸੇਵਾ ਵਿਚ ਵਧ ਚੜ੍ਹ ਕੇ ਹਿੱਸਾ ਲੈਂਦੇ ਸਨ।

 

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦਾ 15 ਫ਼ਰਵਰੀ ਨੂੰ ਫਾਜ਼ਿਲਕਾ ਆਉਣ ਦਾ ਪ੍ਰੋਗਰਾਮ ਤੈਅ ਸੀ, ਪਰ ਅਚਾਨਕ ਸਿਹਤ ਖਰਾਬ ਹੋਣ ਕਾਰਨ ਦੌਰਾ ਰੱਦ ਕਰਨਾ ਪਿਆ ਸੀ। ਹੁਣ ਸਿਹਤ ਵਿਚ ਸੁਧਾਰ ਤੋਂ ਬਾਅਦ ਉਹ ਖੁਦ ਫਾਜ਼ਿਲਕਾ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸੰਦੀਪ ਗਿਲਹੋਤਰਾ ਦੀ ਅੰਤਿਮ ਅਰਦਾਸ ਭਲਕੇ 22 ਫਰਵਰੀ ਨੂੰ ਹੋਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ