ਅੰਤਰਰਾਸ਼ਟਰੀ ਮੰਚ 'ਤੇ ਭਾਰਤ ਨੂੰ ਬਦਨਾਮ ਕਰ ਰਹੀ ਹੈ ਕਾਂਗਰਸ - ਅਨੁਰਾਗ ਠਾਕੁਰ
ਹਮੀਰਪੁਰ (ਹਿਮਾਚਲ ਪ੍ਰਦੇਸ਼), 21 ਫਰਵਰੀ - ਕੱਲ੍ਹ ਏਆਈ ਸੰਮੇਲਨ ਵਿਚ ਭਾਰਤੀ ਯੂਥ ਕਾਂਗਰਸ ਦੇ ਆਗੂਆਂ ਵੱਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨ 'ਤੇ, ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਕਿਹਾ, "...ਉਨ੍ਹਾਂ ਨੇ ਲੋਕਤੰਤਰ ਦੇ ਨਿਯਮਾਂ ਦੀ ਉਲੰਘਣਾ ਕੀਤੀ ਹੈ... ਕੀ ਉਹ ਮੋਦੀ ਵਿਰੋਧੀ ਹਨ ਜਾਂ ਹੁਣ ਉਹ ਭਾਰਤ ਵਿਰੋਧੀ ਹੋ ਗਏ ਹਨ?... ਕਾਂਗਰਸ ਅੰਤਰਰਾਸ਼ਟਰੀ ਮੰਚ 'ਤੇ ਭਾਰਤ ਨੂੰ ਬਦਨਾਮ ਕਰ ਰਹੀ ਹੈ। ਇਹ ਕਿਸ ਤਰ੍ਹਾਂ ਦੀ ਰਾਜਨੀਤੀ ਹੈ?... ਰਾਹੁਲ ਗਾਂਧੀ ਨੇ ਮੋਦੀ ਦਾ ਵਿਰੋਧ ਕਰਦੇ ਹੋਏ, ਭਾਰਤ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ...।
;
;
;
;
;
;
;
;