ਕਪੂਰਥਲਾ ਤੋਂ ਸੈਂਕੜਿਆਂ ਦੀ ਗਿਣਤੀ ਵਿਚ ਅਧਿਆਪਕ ਸ੍ਰੀ ਅਨੰਦਪੁਰ ਸਾਹਿਬ ਮਹਾਂ ਰੈਲੀ ਲਈ ਹੋਏ ਰਵਾਨਾ
ਸੁਲਤਾਨਪੁਰ ਲੋਧੀ (ਕਪੂਰਥਲਾ),22 ਫਰਵਰੀ (ਪ,ਪ, ਰਾਹੀਂ) ਅਧਿਆਪਕਾਂ ਉੱਪਰ ਜ਼ਬਰੀ ਟੈੱਟ ਦੀ ਸ਼ਰਤ ਲਾਉਣ,ਡੀ ਏ ਦੀਆਂ ਕਿਸ਼ਤਾਂ ਨਾ ਦੇਣ ਅਤੇ ਹੋਰ ਮੰਗਾਂ ਨੂੰ ਲੈ ਕੇ ਸਾਂਝੇ ਮੁਲਾਜ਼ਮ ਫ਼ਰੰਟ ਵਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਕਪੂਰਥਲਾ ਤੋਂ ਸੈਂਕੜਿਆਂ ਦੀ ਗਿਣਤੀ ਵਿਚ ਅਧਿਆਪਕ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਰਵਾਨਾ ਹੋਏ।ਇਸ ਮੌਕੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਨ, ਸੂਬਾਈ ਆਗੂ ਰਸ਼ਪਾਲ ਸਿੰਘ ਵੜੈਚ, ਨਰੇਸ਼ ਕੋਹਲੀ, ਧਰਮਿੰਦਰ ਮੱਲ੍ਹੀ ਨੇ ਕਿਹਾ ਕਿ ਸਰਕਾਰ ਮੁਲਾਜਮਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ।
;
;
;
;
;
;
;
;