ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਦਾ ਮਲੇਰਕੋਟਲਾ ਪੁੱਜਣ 'ਤੇ ਸ਼ਾਨਦਾਰ ਸਵਾਗਤ
ਮਲੇਰਕੋਟਲਾ, 22 ਫ਼ਰਵਰੀ (ਮੁਹੰਮਦ ਹਨੀਫ਼ ਥਿੰਦ) - ਪੰਜਾਬ ਦੇ ਰਾਜਪਾਲ ਗ਼ੁਲਾਬ ਚੰਦ ਕਟਾਰੀਆ ਦਾ ਅੱਜ ਮਲੇਰਕੋਟਲਾ ਪਹੁੰਚਣ 'ਤੇ ਡਿਪਟੀ ਕਮਿਸ਼ਨਰ ਜਨਾਬ ਵਿਰਾਜ ਐੱਸ. ਤਿੜਕੇ,ਜ਼ਿਲ੍ਹਾ ਪੁਲਿਸ ਮੁਖੀ ਉਲੰਪੀਅਨ ਗਗਨ ਅਜੀਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਮਲੇਰਕੋਟਲਾ ਨਵਰੀਤ ਕੌਰ ਸੇਖੋਂ ਵਲੋਂ ਫੁੱਲਾਂ ਦੇ ਬੁੱਕੇ ਦੇ ਕੇ ਸ਼ਾਨਦਾਰ ਸਵਾਗਤ ਕੀਤਾ ਗਿਆ।ਪੰਜਾਬ ਪੁਲਿਸ ਦੀ ਇਕ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਮਲੇਰਕੋਟਲਾ ਦੇ ਮੋਤੀ ਬਾਜ਼ਾਰ ਵਿਖੇ ਸਥਿਤ ਐੱਸ.ਐੱਸ.ਜੈਨ. ਮੰਦਰ ਵਿਚ ਇਕ ਧਾਰਮਿਕ ਸਮਾਗਮ ਵਿਚ ਸ਼ਮੂਲੀਅਤ ਕਰਨ ਲਈ ਪੁੱਜੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਗੀਵਾਲ ਦਾ ਦੌਰਾ ਵੀ ਕੀਤਾ।
;
;
;
;
;
;
;
;