JALANDHAR WEATHER

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਕਿਸਾਨਾਂ ਵਲੋਂ ਭਾਜਪਾ ਆਗੂਆਂ ਦੇ ਘਰਾਂ ਮੂਹਰੇ ਰੋਸ ਪ੍ਰਦਰਸ਼ਨ

 ਬਠਿੰਡਾ, 22 ਫਰਵਰੀ (ਸੱਤਪਾਲ ਸਿੰਘ ਸਿਵੀਆਂ) - ਸੰਯੁਕਤ ਕਿਸਾਨ ਮੋਰਚਾ ਭਾਰਤ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਭਰ ਵਿਚ ਭਾਜਪਾ ਆਗੂਆਂ ਅਤੇ ਪੰਜਾਬ ਦੀ ਆਪ ਸਰਕਾਰ ਦੇ ਮੰਤਰੀਆਂ ਦੇ ਘਰਾਂ ਮੂਹਰੇ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਹੈ, ਜਿਸ ਤਹਿਤ ਕਿਸਾਨਾਂ ਵਲੋਂ ਬਠਿੰਡਾ ਵਿਚ ਭਾਜਪਾ ਦੇ ਜਿਲ੍ਹਾ ਪ੍ਰਧਾਨ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਘਰ ਮੂਹਰੇ ਧਰਨਾ ਲਗਾ ਕੇ ਰੋਸ ਵਿਖਾਵਾ ਕੀਤਾ ਗਿਆ। ਇਸ ਮੌਕੇ ਸੁਰੱਖਿਆ ਪੱਖੋਂ ਸਿੰਗਲਾ ਦੇ ਘਰ ਮੂਹਰੇ ਵੱਡੀ ਗਿਣਤੀ ਪੁਲਿਸ ਤਾਇਨਾਤ ਕੀਤੀ ਗਈ ਹੈ। ਇਸ ਤੋਂ ਇਲਾਵਾ ਕਿਸਾਨ ਵੱਖ -ਵੱਖ ਥਾਵਾਂ ਉਪਰ ਭਾਜਪਾ ਅਤੇ ਆਪ ਆਗੂਆਂ ਦੇ ਘਰਾਂ ਮੂਹਰੇ ਡਟੇ ਹੋਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ