JALANDHAR WEATHER

ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਕਾਬੂ, ਪਰਚਾ ਦਰਜ

ਰਾਜਪੁਰਾ, 22 ਫਰਵਰੀ (ਰਣਜੀਤ ਸਿੰਘ )- ਅੱਜ ਇਥੇ ਰੇਲਵੇ ਸਟੇਸ਼ਨ ਨੇੜੇ ਇਕ ਵਿਅਕਤੀ ਨੇ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਅਤੇ ਉਸ ਨੂੰ ਮੌਕੇ ਤੇ ਲੋਕਾਂ ਨੇ ਕਾਬੂ ਕਰਕੇ ਪੁਲਿਸ ਦੇ ਹਵਾਲੇ ਕੀਤਾ। ਇਸ ਸੰਬੰਧ ਵਿਚ ਥਾਣਾ ਮੁਖੀ ਗੁਰਸੇਵਕ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ ਹੈ ਅਤੇ ਉਸ ਖਿਲਾਫ ਸੰਗੀਨ ਧਾਰਾਵਾਂ ਅਧੀਨ ਪਰਚਾ ਦਰਜ ਕੀਤਾ ਗਿਆ ਹੈ।

ਪੁਲਿਸ ਦਾ ਮੰਨਣਾ ਹੈ ਕਿ ਇਸ ਵਿਅਕਤੀ ਨੇ ਥੋੜ੍ਹੇ ਦਿਨ ਪਹਿਲਾਂ ਹੀ ਕੇਸ ਕਟਾਏ ਹਨ ਅਤੇ ਇਹ ਦਿਮਾਗੀ ਤੌਰ ਤੇ ਪਰੇਸ਼ਾਨ ਦੱਸਿਆ ਜਾ ਰਿਹਾ ਹੈ। ਇਸ ਦਾ ਮੈਡੀਕਲ ਕਰਾਇਆ ਜਾਵੇਗਾ। ਇਹ ਵਿਅਕਤੀ ਗੁਟਕਾ ਸਾਹਿਬ ਕਿੱਥੋਂ ਲੈ ਕੇ ਆਇਆ ਸੀ, ਇਸ ਬਾਰੇ ਵੀ ਤਫਤੀਸ਼ ਕੀਤੀ ਜਾ ਰਹੀ ਹੈ। ਐਸ. ਐਚ. ਓ. ਗੁਰਸੇਵਕ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਵਿਅਕਤੀ ਦੀ ਪਹਿਚਾਣ ਲੱਕੀ ਵਾਸੀ ਮਿਰਚ ਮੰਡੀ ਵਜੋਂ ਹੋਈ ਹੈ ਅਤੇ ਇਸ ਦੇ ਖਿਲਾਫ ਰੇਲਵੇ ਸਟੇਸ਼ਨ ਨੇੜੇ ਪੈਂਦੇ ਗੁਰਦਵਾਰਾ ਸਾਹਿਬ ਦੀ ਕਮੇਟੀ ਦੇ ਮੈਂਬਰਾਂ ਦੇ ਬਿਆਨਾਂ ਉਤੇ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕੀਤੀ ਕਰ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ