ਚਿੱਪ ਵਾਲੇ ਮੀਟਰ ਲਾਹ ਕੇ ਕਿਸਾਨਾਂ ਤੇ ਬੀਬੀਆਂ ਨੇ ਲਗਾਏ ਨਾਅਰੇ
ਚੋਗਾਵਾਂ/ਅੰਮ੍ਰਿਤਸਰ, 22 ਫਰਵਰੀ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਵਿਚ ਚਿੱਪ ਵਾਲੇ ਮੀਟਰ ਲਗਾਉਣ ਦੇ ਵਿਰੋਧ 'ਚ ਕਿਸਾਨਾਂ ਵਲੋਂ ਰੋਸ ਲਹਿਰ ਤੇਜ਼ ਹੋ ਰਹੀ ਹੈ। ਜਿਸ ਤਹਿਤ ਅੱਜ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਜ਼ੋਨ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਕੁਲਬੀਰ ਸਿੰਘ ਲੋਪੋਕੇ, ਦਿਲਬਾਗ ਸਿੰਘ ਚੱਕ ਮਿਸ਼ਰੀ ਖਾਂ, ਜਸਵਿੰਦਰ ਸਿੰਘ, ਨਿਰਮਲ ਸਿੰਘ, ਜੋਗਾ ਸਿੰਘ ਚੱਕ ਮਿਸ਼ਰੀ ਖਾਂ ਆਦਿ ਦੀ ਅਗਵਾਈ ਹੇਠ ਕਿਸਾਨਾਂ/ਮਜ਼ਦੂਰਾਂ ਤੇ ਬੀਬੀਆਂ ਨੇ ਇੱਕਜੁੱਟ ਹੋ ਕੇ ਪਿੰਡ ਭੀਲੋਵਾਲ ਪੱਕਾ ਵਿਖੇ ਚਿੱਪ ਵਾਲੇ ਮੀਟਰ ਲਾਹ ਕੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਸਖਤ ਸ਼ਬਦਾਂ ਵਿਚ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ।
ਉਨ੍ਹਾਂ ਕਿਹਾ ਕਿ ਬਿਜਲੀ ਸੋਧ ਬਿੱਲ 2025 ਕਿਸਾਨ/ ਮਜ਼ਦੂਰਾਂ ਤੇ ਮਿਹਨਤਕਸ਼ ਲੋਕਾਂ ਲਈ ਮਾਰੂ ਹੈ। ਚਿੱਪ ਵਾਲੇ ਮੀਟਰ ਕਿਸਾਨਾਂ ਤੇ ਘਰੇਲੂ ਵਰਤੋਕਾਰਾਂ ਦੀ ਖੁੱਲ੍ਹੀ ਲੁੱਟ ਹਨ। ਜਿਸ ਨੂੰ ਸਾਡੀ ਜਥੇਬੰਦੀ ਵਲੋਂ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚੇਤਾਵਨੀ ਭਰੇ ਲਹਿਜੇ ਵਿਚ ਕਿਹਾ ਕਿ ਜੇਕਰ ਸਰਕਾਰ ਨੇ ਲੋਕਾਂ ਦੀ ਆਵਾਜ਼ ਨਾ ਸੁਣੀ ਤਾਂ ਉਹ ਜ਼ਿਲ੍ਹਾ ਪੱਧਰ ਉਤੇ ਬਿਜਲੀ ਦਫਤਰਾਂ ਦਾ ਘਿਰਾਓ ਕਰਕੇ ਰੋਸ ਰੈਲੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਸਤਨਾਮ ਸਿੰਘ, ਪਰਮਜੀਤ ਸਿੰਘ, ਦਾਰਾ ਸਿੰਘ, ਗੁਰਮੁਖ ਸਿੰਘ, ਹਰਜਿੰਦਰ ਸਿੰਘ, ਸਵਿੰਦਰ ਸਿੰਘ, ਰਾਜਵਿੰਦਰ ਸਿੰਘ ਆਦਿ ਸਮੇਤ ਸਮੂਹ ਪਿੰਡ ਵਾਸੀ ਹਾਜ਼ਰ ਸਨ।
;
;
;
;
;
;
;
;