JALANDHAR WEATHER

ਪੁਲਿਸ ਚੌਕੀ 'ਚ ਮੁਲਾਜ਼ਮਾਂ ਦੇ ਕਤਲ ਦੇ 3 ਦੋਸ਼ੀਆਂ ਦੀ ਹੋਈ ਪਛਾਣ , ਤਿੰਨਾਂ ਵਿਚੋਂ ਇਕ ਗ੍ਰਿਫਤਾਰ

ਗੁਰਦਾਸਪੁਰ, 24 ਫਰਵਰੀ- ਗੁਰਦਾਸਪੁਰ ਦੇ ਪਿੰਡ ਆਦੀਆਂ ਦੀ ਪੁਲਿਸ ਚੌਕੀ ਵਿਚ 2 ਪੁਲਿਸ ਮੁਲਾਜ਼ਮਾਂ ਦਾ ਗੋਲੀ ਮਾਰ ਕੇ ਕਤਲ ਕਰਨ ਵਾਲਿਆਂ ਵਿਚੋਂ 2 ਦੀ ਪੁਲਿਸ ਵਲੋਂ ਪਛਾਣ ਕਰ ਲਈ ਗਈ ਹੈ ਅਤੇ ਇਨ੍ਹਾਂ ਨੂੰ ਪਨਾਹ ਦੇਣ ਵਾਲੇ ਇਕ ਨੌਜਵਾਨ ਨੂੰ ਵੀ ਪੁਲਿਸ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਦਿਲਾਵਰ ਸਿੰਘ ਪਿੰਡ ਆਲੀ ਨੰਗਲ ਵਜੋਂ ਹੋਈ ਹੈ , ਜਿਸਨੇ ਪੁਲਿਸ ਮੁਲਾਜ਼ਮਾਂ ਦੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਨੌਜਵਾਨਾਂ ਰਣਜੀਤ ਸਿੰਘ ਅਤੇ ਇੰਦਰਜੀਤ ਸਿੰਘ ਪਿੰਡ ਆਦੀਆਂ ਨੂੰ ਰਾਤ ਆਪਣੇ ਘਰ ਵਿਚ ਸ਼ਰਨ ਦਿੱਤੀ ਸੀ । ਹਾਲਾਂਕਿ ਜਾਣਕਾਰੀ ਇਹ ਵੀ ਮਿਲੀ ਹੈ ਕਿ ਦਿਲਾਵਰ ਸਿੰਘ ਨੂੰ ਇਹ ਨਹੀਂ ਪਤਾ ਸੀ ਕਿ ਇਹ ਦੋਵੇਂ ਪੁਲਿਸ ਮੁਲਾਜ਼ਮਾਂ ਦਾ ਕਤਲ ਕਰਕੇ ਆਏ ਹਨ। ਹਾਲਾਂਕਿ ਪੁਲਿਸ ਵਲੋਂ ਇੰਦਰਜੀਤ ਸਿੰਘ ਅਤੇ ਰਣਜੀਤ ਸਿੰਘ ਨੂੰ ਫੜਨ ਲਈ ਵੀ ਛਾਪੇਮਾਰੀ ਕੀਤੀ ਗਈ ਪਰ ਸੂਤਰਾਂ ਅਨੁਸਾਰ ਉਹ ਦੋਵੇਂ ਅਜੇ ਤੱਕ ਪੁਲਿਸ ਦੇ ਕਾਬੂ ਨਹੀਂ ਆਏ ਹੈ। ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਹਿਰਾਸਤ ਵਿਚ ਲਏ ਜਾਣ ਦੀ ਵੀ ਖਬਰ ਹੈ ਪਰ ਫਿਲਹਾਲ ਕਿਸੇ ਪੁਲਿਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ