JALANDHAR WEATHER

ਅਕਾਲੀ ਦਲ ਵਾਰਸ ਪੰਜਾਬ ਦੇ ਜਥੇਬੰਦੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਸਨਮੁੱਖ ਅਰਦਾਸ ਕਰਕੇ ਖਾਲਸਾ ਵਹੀਰ ਰਵਾਨਾ

ਅੰਮ੍ਰਿਤਸਰ, 25 ਫਰਵਰੀ (ਜਸਵੰਤ ਸਿੰਘ ਜੱਸ)- ਅਕਾਲੀ ਦਲ ਵਾਰਸ ਪੰਜਾਬ ਦੇ ਜਥੇਬੰਦੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਨੌਜਵਾਨਾਂ ਨੂੰ ਅੰਮ੍ਰਿਤ ਤੇ ਛਕਣ ਦੀ ਪ੍ਰੇਰਨਾ ਦੇਣ ਲਈ ਅੱਜ ਅਕਾਲ ਤਖਤ ਸਾਹਿਬ ਸਨਮੁੱਖ ਅਰਦਾਸ ਕਰਕੇ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਖਾਲਸਾ ਵਹੀਰ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਲਈ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤੀ ।

ਜਥੇਬੰਦੀ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਇਸ ਖਾਲਸਾ ਵਹੀਰ ਦਾ ਮਨੋਰਥ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣਾ ਤੇ ਉਨਾਂ ਨੂੰ ਅੰਮ੍ਰਿਤ ਛਕਣ ਦੀ ਪ੍ਰੇਰਨਾ ਦੇਣਾ ਹੈ। ਇਸ ਵਹੀਰ ਵਿਚ ਬਾਪੂ ਤਰਸੇਮ ਸਿੰਘ ਤੋਂ ਇਲਾਵਾ ਚਾਚਾ ਸੁਲੱਖਣ ਸਿੰਘ, ਮਾਤਾ ਬਲਵਿੰਦਰ ਕੌਰ, ਭਾਈ ਸਰਬਜੀਤ ਸਿੰਘ ਖਾਲਸਾ ਐਮ.ਪੀ ਫਰੀਦਕੋਟ, ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਬੀਬੀ ਸੰਦੀਪ ਕੌਰ, ਪਰਮਜੀਤ ਸਿੰਘ ਜੌਹਲ, ਸ਼ਮਸ਼ੇਰ ਸਿੰਘ ਪੱਧਰੀ, ਐਡਵੋਕੇਟ ਕਰਨਬੀਰ ਸਿੰਘ, ਦੀਪ ਸਿੱਧੂ ਦੇ ਭਰਾਤਾ ਪਰਮਜੀਤ ਸਿੰਘ ਸਿੱਧੂ, ਦਿੱਲੀ ਕਮੇਟੀ ਦੇ ਆਗੂ ਮਨਜੀਤ ਸਿੰਘ ਭੋਮਾ ਸਮੇਤ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਅਤੇ ਸੰਗਤਾਂ ਹਾਜ਼ਰ ਹਨ। ਇਹ ਵਹੀਰ ਕੱਲ੍ਹ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ