JALANDHAR WEATHER

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਫ਼ਿਰੋਜ਼ਪੁਰ ਫੀਡਰ ਨਹਿਰ ਦੀ ਰੀਲਾਈਨਿੰਗ ਦਾ ਉਦਘਾਟਨ

ਮੱਖੂ, 25 ਫਰਵਰੀ (ਕੁਲਵਿੰਦਰ ਸਿੰਘ ਸੰਧੂ/ਵਰਿੰਦਰ ਮਨਚੰਦਾ) - ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਅੱਜ ਵਿਧਾਇਕ ਨਰੇਸ਼ ਕਟਾਰੀਆ ਦੀ ਅਗਵਾਈ ਹੇਠ ਹਲਕਾ ਜ਼ੀਰਾ ਦੇ ਬਲਾਕ ਮੱਖੂ ਦੀ ਅਨਾਜ ਮੰਡੀ ’ਚ ਰੱਖੀ ਰੈਲੀ ਵਿਚ ਪਹੁੰਚੇ। ਇਸ ਦੌਰਾਨ ਉਨ੍ਹਾਂ ਫ਼ਿਰੋਜ਼ਪੁਰ ਫੀਡਰ ਨਹਿਰ ਦੀ ਰੀਲਾਈਨਿੰਗ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਉਨ੍ਹਾਂ ਵਲੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਸੰਬੋਧਨ ਕੀਤਾ ਗਿਆ।ਇਸ ਮੌਕੇ ਉਨ੍ਹਾਂ ਨਾਲ ਵੱਖ-ਵੱਖ ਵਿਭਾਗਾਂ ਦੇ ਕੈਬਨਿਟ ਮੰਤਰੀ ਅਤੇ ਵਿਧਾਇਕ ਹਾਜ਼ਰ ਸਨ। 
ਦੱਸ ਦਈਏ ਕਿ ਫ਼ਿਰੋਜ਼ਪੁਰ ਫੀਡਰ ਨਹਿਰ ਦੀ ਰੀਲਾਈਨਿੰਗ ਤੋਂ ਬਾਅਦ ਫ਼ਿਰੋਜ਼ਪੁਰ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਦੇ 14 ਬਲਾਕਾਂ ਵਿਚ ਨਹਿਰ ਰਾਹੀਂ ਪਾਣੀ ਪਹੁੰਚੇਗਾ । ਪੂਰੇ ਪ੍ਰੋਜੈਕਟ ਦੀ ਅਨੁਮਾਨਤ ਲਾਗਤ 647.62 ਕਰੋੜ ਰੁਪਏ ਹੈ। 15 ਕਿਲੋਮੀਟਰ ਲਾਈਨਿੰਗ ਸਿਰਫ 35 ਦਿਨਾਂ ਵਿਚ ਪੂਰੀ ਹੋ ਗਈ। ਰੀਲਾਈਨਿੰਗ ਤੋਂ ਬਾਅਦ, ਨਹਿਰ ਦੀ ਸਮਰੱਥਾ 11,192 ਕਿਊਸਿਕ ਤੋਂ ਵੱਧ ਕੇ 13,873 ਕਿਊਸਿਕ ਹੋ ਗਈ ਹੈ। ਰੀਲਾਈਨਿੰਗ ਤੋਂ ਬਾਅਦ, 2,681 ਕਿਊਸਿਕ ਵਾਧੂ ਪਾਣੀ ਉਪਲਬਧ ਹੋਵੇਗਾ।ਇਹ ਪ੍ਰੋਜੈਕਟ ਪੰਜਾਬ ਦੇ 6.45 ਲੱਖ ਹੈਕਟੇਅਰ ਰਕਬੇ ਨੂੰ ਸਿੰਚਾਈ ਲਈ ਪਾਣੀ ਪ੍ਰਦਾਨ ਕਰੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ