JALANDHAR WEATHER

ਮਹਿਲਾਂ ਦਾ ਫ਼ੌਜੀ ਜਵਾਨ ਗੁਰਪ੍ਰੀਤ ਸਿੰਘ ਮਨੀਪੁਰ ’ਚ ਹੋਇਆ ਸ਼ਹੀਦ

ਸੁਨਾਮ ਊਧਮ ਸਿੰਘ ਵਾਲਾ, 25 ਫਰਵਰੀ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਨੇੜਲੇ ਪਿੰਡ ਮਹਿਲਾਂ ਦੇ  ਇਕ ਫ਼ੌਜੀ ਜਵਾਨ ਦੀ  ਡਿਊਟੀ ਦੌਰਾਨ ਮਨੀਪੁਰ ਵਿਚ ਸ਼ਹੀਦ ਹੋਣ ਦੀ ਖ਼ਬਰ ਹੈ।ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਸੰਗਰੂਰ ਦੇ ਪਿੰਡ ਮਹਿਲਾਂ ਚੌਕ ਦੇ ਗੁਰਪ੍ਰੀਤ ਸਿੰਘ ਫ਼ੌਜ ’ਚ  ਮਨੀਪੁਰ ਵਿਖੇ ਤਾਇਨਾਤ ਸਨ ਜੋ ਦੇਸ਼ ਵਿਰੋਧੀ ਅਨਸਰਾਂ ਨਾਲ ਫਾਇਰਿੰਗ ਦੌਰਾਨ ਸ਼ਹੀਦ ਹੋ ਗਏ। ਉਹ ਪਿਛਲੇ 21 ਸਾਲਾਂ ਤੋਂ ਭਾਰਤੀ ਫ਼ੌਜ ਵਿਚ ਸੇਵਾ ਨਿਭਾ ਰਹੇ ਸਨ ਅਤੇ ਡਿਊਟੀ ਦੌਰਾਨ ਬਹਾਦਰੀ ਨਾਲ ਮੁਕਾਬਲਾ ਕਰਦਿਆਂ ਆਪਣਾ ਬਲੀਦਾਨ ਦੇ ਗਏ।


ਸ਼ਹੀਦ ਗੁਰਪ੍ਰੀਤ ਸਿੰਘ ਆਪਣੇ ਪਿੱਛੇ ਪਤਨੀ, ਇਕ ਪੁੱਤਰ ਅਤੇ ਇਕ ਧੀ ਛੱਡ ਗਏ ਹਨ। ਸ਼ਹਾਦਤ ਦੀ ਖ਼ਬਰ ਮਿਲਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਅਤੇ ਇਲਾਕੇ ਦੇ ਲੋਕ ਵੱਡੀ ਗਿਣਤੀ ਵਿਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚ ਰਹੇ ਹਨ। ਨੰਬਰਦਾਰ ਯੂਨੀਅਨ ਆਗੂ ਰਣ ਸਿੰਘ ਨੇ ਪੀੜਤ ਪਰਿਵਾਰ ਲਈ ਸਰਕਾਰ ਤੋਂ ਯੋਗ ਮੁਆਵਜ਼ਾ, ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਪਿੰਡ ਵਿਚ ਸ਼ਹੀਦ ਦੀ ਯਾਦ ਵਿਚ ਢੁੱਕਵੀਂ ਯਾਦਗਾਰ ਬਣਾਉਣ ਦੀ ਮੰਗ ਕੀਤੀ ਹੈ। ਸ਼ਹੀਦ ਦਾ ਅੰਤਿਮ ਸੰਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਭਲਕੇ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ