JALANDHAR WEATHER

ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਕਪੂਰਥਲਾ, 25 ਫਰਵਰੀ (ਅਮਨਜੋਤ ਸਿੰਘ ਵਾਲੀਆ)-ਨੰਗਲ ਨਰਾਇਣਗੜ੍ਹ ਬਿਜਲੀ ਘਰ ਦੇ ਸਾਹਮਣੇ ਇਕ ਅਣਪਤਾਤੇ ਵਾਹਨ ਵਲੋਂ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏ.ਐਸ.ਆਈ. ਭੁਪਿੰਦਰ ਸਿੰਘ ਨੇ ਕਿਹਾ ਕਿ ਜਸ਼ਨ ਉਰਫ਼ ਕਾਲਾ ਪੁੱਤਰ ਰਵਿੰਦਰ ਵਾਸੀ ਲੱਖਣ ਕੇ ਪੱਡੇ ਪਿੰਡ ਧੰਦਲਾਂ ਆਪਣੀ ਭੈਣ ਨੂੰ ਛੱਡ ਕੇ ਵਾਪਸ ਆ ਰਿਹਾ ਸੀ, ਜਦੋਂ ਨੰਗਲ ਨਰਾਇਣਗੜ੍ਹ ਬਿਜਲੀ ਘਰ ਦੇ ਸਾਹਮਣੇ ਪਹੁੰਚਿਆ ਤਾਂ ਇਕ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ 'ਤੇ ਉਹ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ 'ਤੇ ਪਹੁੰਚੇ ਅਤੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਖੇ ਰਖਵਾ ਦਿੱਤਾ ਗਿਆ | ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ