JALANDHAR WEATHER

ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਮੋਹਨ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ

ਅੰਮ੍ਰਿਤਸਰ, 26 ਫਰਵਰੀ (ਜਸਵੰਤ ਸਿੰਘ ਜੱਸ)- ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਮੋਹਨ ਸਿੰਘ, ਜੋ ਬੀਤੇ ਸਾਲ ਅਕਾਲ ਚਲਾਣਾ ਕਰ ਗਏ ਸਨ, ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੁਆਰਾ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥੇ ਵਲੋਂ ਸ਼ਬਦ ਗਾਇਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ੍ਰੀ ਦਰਬਾਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਤੇ ਗਿਆਨੀ ਬਲਜੀਤ ਸਿੰਘ, ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ, ਸ਼੍ਰੋਮਣੀ ਕਮੇਟੀ ਦੇ ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਸਾਬਕਾ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ, ਅਜੈਬ ਸਿੰਘ ਅਭਿਆਸੀ, ਮੈਨੇਜਰ ਰਜਿੰਦਰ ਸਿੰਘ ਰੂਬੀ ਅਤੇ ਸਵਰਗਵਾਸੀ ਗਿਆਨੀ ਮੋਹਨ ਸਿੰਘ ਦੇ ਪਰਿਵਾਰਿਕ ਮੈਂਬਰ ਅਤੇ ਹੋਰ ਸੰਗਤਾਂ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ