ਮੋਟਰਸਾਈਕਲ ਤੇ ਕਾਰ ਦੀ ਭਿਆਨਕ ਟੱਕਰ ਨਾਲ ਇਕ ਭਰਾ ਦੀ ਮੌਤ, ਦੂਜਾ ਗੰਭੀਰ ਜ਼ਖਮੀ
ਡੇਰਾ ਬਾਬਾ ਨਾਨਕ, (ਗੁਰਦਾਸਪੁਰ), 26 ਫਰਵਰੀ (ਹੀਰਾ ਸਿੰਘ ਮਾਂਗਟ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਹਰੂਵਾਲ ਵਿਖੇ ਬਰੀਜਾ ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਜਦਕਿ ਉਸ ਦਾ ਭਰਾ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਪੱਤਰਕਾਰਾਂ ਨੂੰ ਵਧੇਰੇ ਜਾਣਕਾਰੀ ਦਿੰਦਿਆਂ ਹੋਇਆਂ ਰਛਪਾਲ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਭਗਠਾਣਾ ਬੋਹੜਾਂ ਵਾਲਾ ਨੇ ਦੱਸਿਆ ਕਿ ਮੇਰੇ ਪਿਤਾ ਮਹਿੰਦਰ ਸਿੰਘ ਪੁੱਤਰ ਸਵਰਗੀ ਜਥੇਦਾਰ ਬੂਟਾ ਸਿੰਘ ਵਾਸੀ ਪਿੰਡ ਭਗਠਾਣਾ ਬੋਹੜਾ ਵਾਲਾ ਆਪਣੇ ਭਰਾ ਪ੍ਰੀਤਮ ਸਿੰਘ ਪੁੱਤਰ ਜਥੇਦਾਰ ਬੂਟਾ ਸਿੰਘ ਦੇ ਨਾਲ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਰੋਜ਼ਾਨਾ ਦੀ ਤਰ੍ਹਾਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ ਤਾਂ ਜਦ ਉਹ ਪਿੰਡ ਹਰੂਵਾਲ ਵਿਖੇ ਪੁੱਜੇ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫਤਾਰ ਬਰੀਜਾ ਗੱਡੀ ਨਾਲ ਜ਼ਬਰਦਸਤ ਟੱਕਰ ਹੋਣ ’ਤੇ ਮੇਰੇ ਪਿਤਾ ਮਹਿੰਦਰ ਸਿੰਘ ਤੇ ਮੇਰੇ ਚਾਚਾ ਪ੍ਰੀਤਮ ਸਿੰਘ ਗੰਭੀਰ ਰੂਪ ਜ਼ਖ਼ਮੀ ਹੋ ਗਏ, ਜਿਨਾਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਹਸਪਤਾਲ ਵਿਖੇ ਪਹੁੰਚਾਇਆ ਗਿਆ, ਜਿਥੇ ਜਾ ਕੇ ਮੇਰੇ ਪਿਤਾ ਦੀ ਮੌਤ ਹੋ ਗਈ ਜਦ ਕਿ ਮੇਰੇ ਚਾਚਾ ਪ੍ਰੀਤਮ ਸਿੰਘ ਅਜੇ ਵੀ ਜ਼ੇਰੇ ਇਲਾਜ ਹਨ।
;
;
;
;
;
;
;
;