ਰਿਸ਼ਤੇਦਾਰੀ 'ਚ ਆਏ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ
ਕਪੂਰਥਲਾ, 26 ਫਰਵਰੀ (ਅਮਨਜੋਤ ਸਿੰਘ ਵਾਲੀਆ)- ਪਿੰਡ ਕਾਦੂਪੁਰ ਵਿਖੇ ਰਿਸ਼ਤੇਦਾਰੀ ਵਿਚ ਆਏ ਇਕ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾ. ਸਾਹਿਲ ਗਰਗ ਨੇ ਦੱਸਿਆ ਕਿ ਬੀਤੀ ਦੇਰ ਰਾਤ ਗੌਰਵ ਪੁੱਤਰ ਟੋਨੀ ਵਾਸੀ ਸ਼ਾਹਕੋਟ ਨੂੰ ਉਸਦੇ ਰਿਸ਼ਤੇਦਾਰ ਕਾਦੂਪੁਰ ਤੋਂ ਬੇਹੋਸ਼ੀ ਦੀ ਹਾਲਤ ਵਿਚ ਲੈ ਕੇ ਆਏ ਸਨ। ਜਦੋਂ ਉਸਦੀ ਜਾਂਚ ਕੀਤੀ ਗਈ ਤਾਂ ਉਸਦੀ ਮੌਤ ਹੋ ਚੁੱਕੀ ਸੀ, ਜਿਸਦੀ ਲਾਸ਼ ਨੂੰ ਲੈ ਕੇ ਮੁਰਦਾ ਘਰ ਵਿਚ ਰੱਖਵਾ ਦਿੱਤਾ ਗਿਆ ਹੈ ਤੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਥਾਣਾ ਕੋਤਵਾਲੀ ਦੇ ਐਸ.ਐਚ.ਓ. ਹਰਦੀਪ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ |
;
;
;
;
;
;
;
;