JALANDHAR WEATHER

ਚੰਡੀਗੜ੍ਹ ਦੇ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ, 27 ਫਰਵਰੀ (ਕਪਿਲ ਵਧਵਾ)- ਚੰਡੀਗੜ੍ਹ ਦੇ ਸੈਕਟਰ 38 ਡੀ ਸਥਿਤ ਵਿਵੇਕ ਹਾਈ ਸਕੂਲ ਨੂੰ ਅੱਜ ਸਵੇਰੇ ਈ.ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਪ੍ਰਾਪਤ ਹੋਈ ਹੈ। ਧਮਕੀ ਭੇਜਣ ਵਾਲਿਆਂ ਨੇ ਈ-ਮੇਲ ਵਿਚ ਲਿਖਿਆ ਕਿ ਸਕੂਲ ਵਿਚ ਬੰਬ ਰੱਖਿਆ ਹੋਇਆ ਹੈ, ਜਿਸ ਤੋਂ ਬਾਅਦ ਬੀ.ਐਸ.ਪੀ. ਧੀਰਜ ਕੁਮਾਰ ਦੀ ਅਗਵਾਈ ਹੇਠ ਸੰਬੰਧਿਤ ਥਾਣੇ ਦੀ ਪੁਲਿਸ ਅਤੇ ਬੰਬ ਡਿਟੈਕਸ਼ਨ ਟੀਮਾਂ ਮੌਕੇ ’ਤੇ ਪਹੁੰਚੀਆਂ, ਜਿਸ ਤੋਂ ਬਾਅਦ ਕਲਾਸ ਰੂਮਾਂ ਨੂੰ ਖਾਲੀ ਕਰਵਾਇਆ ਗਿਆ ਤੇ ਬੱਚਿਆਂ ਸਮੇਤ ਅਧਿਆਪਕਾਂ ਆਦਿ ਨੂੰ ਸਕੂਲ ਪਰਿਸਰ ਤੋਂ ਸੁਰੱਖਿਅਤ ਤਰੀਕੇ ਨਾਲ ਬਾਹਰ ਕੱਢਿਆ ਗਿਆ। ਫਿਲਹਾਲ ਅਜੇ ਤੱਕ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ। ਇਸ ਦੇ ਨਾਲ ਹੀ ਪੁਲਿਸ ਵਲੋਂ ਇਸ ਗੱਲ ਦੀ ਪੜਤਾਲ ਕੀਤੀ ਜਾ ਰਹੀ ਹੈ ਕਿ ਚੰਡੀਗੜ੍ਹ ਦੇ ਹੋਰ ਕਿਹੜੇ ਕਿਹੜੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ