ਗੁਰਦਾਸਪੁਰ ਕਤਲਕਾਂਡ: ਸੁਖਜਿੰਦਰ ਸਿੰਘ ਰੰਧਾਵਾ ਨੇ ਲਿਖਿਆ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ
ਚੰਡੀਗੜ੍ਹ, 27 ਫਰਵਰੀ- ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਕ ਪੱਤਰ ਲਿਖਿਆ ਹੈ। ਉਨ੍ਹਾਂ ਇਸ ਸੰਬੰਧੀ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਮੈਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਕ ਵਿਸਤ੍ਰਿਤ ਪੱਤਰ ਲਿਖਿਆ ਹੈ।ਇਹ ਪੱਤਰ ਜ਼ਿਲ੍ਹਾ ਗੁਰਦਾਸਪੁਰ ਦੇ ਦੋਰੰਗਲਾ ਪੁਲਿਸ ਸਟੇਸ਼ਨ ਅਧੀਨ ਆਦੀਆ ਚੈੱਕ-ਪੋਸਟ 'ਤੇ ਦੋ ਵਰਦੀਧਾਰੀ ਕਰਮਚਾਰੀਆਂ ਦੀ ਹੱਤਿਆ ਦੇ ਸੰਬੰਧ ਵਿਚ ਲਿਖਿਆ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਸ ਪੱਤਰ ਰਾਹੀਂ ਮੈਂ ਇਸ ਮਾਮਲੇ ਵਿਚ ਤੁਰੰਤ ਕੇਂਦਰੀ ਦਖਲਅੰਦਾਜ਼ੀ ਅਤੇ ਇਕ ਕੇਂਦਰੀ ਏਜੰਸੀ ਦੁਆਰਾ ਨਿਰਪੱਖ, ਸੁਤੰਤਰ ਅਤੇ ਸਮੇਂ ਸਿਰ ਜਾਂਚ ਦੀ ਮੰਗ ਕੀਤੀ ਹੈ। ਮੈਂ ਸਰਹੱਦੀ ਸੁਰੱਖਿਆ ਪ੍ਰਬੰਧਾਂ ਅਤੇ ਦੋਸ਼ੀਆਂ ਦੀ ਜਵਾਬਦੇਹੀ ਦੀ ਉੱਚ-ਪੱਧਰੀ ਸਮੀਖਿਆ ਦੀ ਵੀ ਬੇਨਤੀ ਕੀਤੀ ਹੈ, ਤਾਂ ਜੋ ਸੱਚਾਈ ਸਾਹਮਣੇ ਆ ਸਕੇ, ਸ਼ਹੀਦ ਕਰਮਚਾਰੀਆਂ ਨੂੰ ਨਿਆਂ ਮਿਲ ਸਕੇ ਅਤੇ ਸਰਹੱਦੀ ਖੇਤਰ ਵਿਚ ਜਨਤਾ ਦਾ ਵਿਸ਼ਵਾਸ ਬਹਾਲ ਹੋ ਸਕੇ।
;
;
;
;
;
;
;
;