ਕਥਿਤ ਸ਼ਰਾਬ ਘੁਟਾਲਾ ਮਾਮਲਾ: ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਬਰੀ
ਨਵੀਂ ਦਿੱਲੀ, 27 ਫਰਵਰੀ- ਦਿੱਲੀ ਦੀ ਨਵੀਂ ਸ਼ਰਾਬ ਨੀਤੀ ਮਾਮਲੇ ਵਿਚ ਵਿਸ਼ੇਸ਼ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਹੋਰਾਂ ਨੂੰ ਬਰੀ ਕਰ ਦਿੱਤਾ ਹੈ। ਸੁਣਵਾਈ ਦੌਰਾਨ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਖ਼ੁਦ ਅਦਾਲਤ ’ਚ ਪੁੱਜੇ ਸਨ। ਅਦਾਲਤ ਨੇ ਕਿਹਾ ਕਿ ਕਿਸੇ ਵੀ ਗਵਾਹ ਜਾਂ ਬਿਆਨ ਤੋਂ ਕੋਈ ਗੁਨਾਹ ਸਾਬਤ ਨਹੀਂ ਹੋਏ ਹਨ।
ਕਿਸਨੂੰ ਸਿਆਸੀ ਰਾਹਤ ਮਿਲੇਗੀ ?
ਅਗਸਤ 2022 ਵਿਚ ਈ.ਡੀ. ਨੇ ਵੀ ਸੀ.ਬੀ.ਆਈ. ਚਾਰਜਸ਼ੀਟ ਦੇ ਆਧਾਰ 'ਤੇ ਇਸ ਮਾਮਲੇ ਵਿਚ ਕੇਸ ਦਾਇਰ ਕੀਤਾ ਸੀ। ਈ.ਡੀ. ਦਾ ਕੇਸ ਵੀ ਇਸ ਸਮੇਂ ਸੁਣਵਾਈ ਅਧੀਨ ਹੈ। ਇਹ ਕਿਆਸ ਲਗਾਏ ਜਾ ਰਹੇ ਹਨ ਕਿ ਸੀ.ਬੀ.ਆਈ. ਮਾਮਲੇ ਵਿਚ ਕੇਜਰੀਵਾਲ ਅਤੇ ਹੋਰਾਂ ਨੂੰ ਬਰੀ ਕਰਨ ਨਾਲ ਈ.ਡੀ. ਦੇ ਮਾਮਲੇ ਵਿਚ ਵੀ ਉਨ੍ਹਾਂ ਨੂੰ ਬਰੀ ਕੀਤਾ ਜਾ ਸਕਦਾ ਹੈ, ਕਿਉਂਕਿ ਈ.ਡੀ. ਦਾ ਕੇਸ ਹੁਣ ਕਮਜ਼ੋਰ ਹੋ ਗਿਆ ਹੈ।
ਕਾਨੂੰਨੀ ਤੌਰ 'ਤੇ ਅੱਗੇ ਕੀ ਹੈ?
ਕਾਨੂੰਨੀ ਤੌਰ 'ਤੇ ਜਾਂਚ ਏਜੰਸੀਆਂ ਅਜਿਹੇ ਮਾਮਲਿਆਂ ਵਿਚ ਦਿੱਲੀ ਹਾਈ ਕੋਰਟ ਅਤੇ ਸੁਪਰੀਮ ਕੋਰਟ ਤੱਕ ਪਹੁੰਚ ਕਰਦੀਆਂ ਹਨ। ਸੀ.ਬੀ.ਆਈ. ਹੁਣ ਰਾਊਜ਼ ਐਵੇਨਿਊ ਕੋਰਟ ਦੇ ਫੈਸਲੇ ਵਿਰੁੱਧ ਦਿੱਲੀ ਹਾਈ ਕੋਰਟ ਵਿਚ ਅਪੀਲ ਕਰੇਗੀ। ਇਸ ਤੋਂ ਇਲਾਵਾ ਇਹ ਸੁਪਰੀਮ ਕੋਰਟ ਤੱਕ ਵੀ ਪਹੁੰਚ ਕਰ ਸਕਦੀ ਹੈ।
;
;
;
;
;
;
;
;