ਦਿੱਲੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰ ਅਕਾਲ ਤਖਤ ਦੇ ਜਥੇਦਾਰ ਨੂੰ ਸਪੱਸ਼ਟੀਕਰਨ ਦੇਣ ਪੁੱਜੇ
ਅੰਮ੍ਰਿਤਸਰ, 27 ਫਰਵਰੀ (ਜਸਵੰਤ ਸਿੰਘ ਜੱਸ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਕਮੇਟੀ ਦੇ ਹੋਰ ਅਧਿਕਾਰੀਆਂ ਤੇ ਮੈਂਬਰਾਂ ਸਮੇਤ ਅੱਜ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਹਦਾਇਤ ’ਤੇ ਆਪਣਾ ਸਪੱਸ਼ਟੀਕਰਨ ਦੇਣ ਅਕਾਲ ਤਖਤ ਸਕੱਤਰੇਤ ਵਿਖੇ ਪੁੱਜੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਦਿੱਲੀ ਕਮੇਟੀ ਵਲੋਂ ਕੀਤੀ ਗਈ ਇਕ ਮੀਟਿੰਗ ਨੂੰ ਮੁਲਤਵੀ ਕਰਨ ਲਈ ਜਥੇਦਾਰ ਅਕਾਲ ਤਖਤ ਵਲੋਂ ਆਦੇਸ਼ ਕੀਤਾ ਗਿਆ ਸੀ ਪਰ ਦਿੱਲੀ ਕਮੇਟੀ ਵਲੋਂ ਉਸਦੇ ਬਾਵਜੂਦ ਆਪਣੀ ਮੀਟਿੰਗ ਕੀਤੀ ਗਈ ਸੀ, ਜਿਸ ਤੋਂ ਬਾਅਦ ਜਥੇਦਾਰ ਵਲੋਂ ਉਨ੍ਹਾਂ ਨੂੰ ਅਕਾਲ ਤਖਤ ਸਕੱਤਰੇਤ ਵਿਖੇ ਤਲਬ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਸੱਦਿਆ ਗਿਆ ਸੀ।
;
;
;
;
;
;
;
;