JALANDHAR WEATHER

ਭਾਕਿਯੂ ਸਿੱਧੂਪੁਰ ਨੇ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ 12 ਤੋਂ 3 ਤੱਕ ਟੋਲ ਫ੍ਰੀ ਕਰ ਦਿੱਤਾ

ਲਾਡੋਵਾਲ, 27 ਫਰਵਰੀ (ਬਲਬੀਰ ਸਿੰਘ ਰਾਣਾ)- ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ, ਭਾਰਤੀ ਕਿਸਾਨ ਯੂਨੀਅਨ, ਸਿੱਧੂਪੁਰ ਦੇ ਪੱਖੋਵਾਲ ਬਲਾਕ ਪ੍ਰਧਾਨ ਗੁਰਿੰਦਰ ਸਿੰਘ ਪੰਧੇਰ ਅਤੇ ਉਨ੍ਹਾਂ ਦੇ ਸਾਥੀਆਂ ਨੇ ਦੁਪਹਿਰ 12 ਤੋਂ 3 ਵਜੇ ਤੱਕ ਵਾਹਨਾਂ ਨੂੰ ਟੋਲ ਫ੍ਰੀ ਕਰ ਦਿੱਤਾ। ਇਸ ਬਾਰੇ ਗੱਲ ਕਰਦੇ ਹੋਏ ਗੁਰਿੰਦਰ ਸਿੰਘ ਪੰਧੇਰ ਨੇ ਦੱਸਿਆ ਕਿ ਗੁਰਜੀਤ ਸਿੰਘ ਜੀ ਖਾਲਸਾ ਜੋ ਕਿ ਕਈ ਮਹੀਨਿਆਂ ਤੋਂ ਟਾਵਰ 'ਤੇ ਬੈਠੇ ਹਨ, ਪਰ ਸਰਕਾਰ ਨੇ ਚੋਣਾਂ ਦੌਰਾਨ ਜਨਤਾ ਨਾਲ ਵਾਅਦਾ ਕੀਤਾ ਸੀ ਕਿ ਅਸੀਂ ਅਜਿਹਾ ਕਾਨੂੰਨ ਲਾਗੂ ਨਹੀਂ ਕਰਾਂਗੇ। ਅਸੀਂ ਇਸ ਨੂੰ ਬੇਅਦਬੀ ਵਿਰੁੱਧ ਬਣਾਵਾਂਗੇ, ਖੇਤੀਬਾੜੀ ਵਿਰੁੱਧ ਜਾਂ ਐਮ.ਐਸ.ਪੀ. ਵਿਰੁੱਧ ਕਰਾਂਗੇ। ਸਰਕਾਰ ਇਸ ਵਿਰੁੱਧ ਕਾਨੂੰਨ ਨਾ ਬਣਾ ਕੇ ਆਪਣੇ ਵਾਅਦੇ ਤੋਂ ਮੁੱਕਰ ਗਈ ਹੈ। ਉਨ੍ਹਾਂ ਕਿਹਾ ਕਿ ਅਸੀਂ ਲਾਡੋਵਾਲ ਵਿਰੁੱਧ ਵਿਰੋਧ ਪ੍ਰਦਰਸ਼ਨ ਕਰ ਰਹੇ ਹਾਂ। ਟੋਲ ਪਲਾਜ਼ਾ ਰੋਸ ਵਜੋਂ ਟੋਲ ਫ੍ਰੀ ਕਰ ਰਹੇ ਹਨ ਕਿਉਂਕਿ ਟਾਵਰ 'ਤੇ ਬੈਠੇ ਸਿੰਘ ਦੇ ਵਾਅਦੇ ਪੂਰੇ ਕਰਨ ਦੀ ਬਜਾਏ, ਲੋਕ ਉੱਥੇ ਵੀ ਇਕੱਠੇ ਹੁੰਦੇ ਹਨ, ਪ੍ਰਸ਼ਾਸਨ ਉਨ੍ਹਾਂ ਨੂੰ ਕੁੱਟਦਾ ਹੈ, ਡੰਡੇ ਦਿੰਦਾ ਹੈ ਅਤੇ ਉਨ੍ਹਾਂ ਨੂੰ ਇਕੱਠੇ ਹੋਣ ਤੋਂ ਰੋਕਿਆ ਜਾ ਰਿਹਾ ਹੈ। ਬਲਾਕ ਪ੍ਰਧਾਨ ਪੰਧੇਰ ਨੇ ਕਿਹਾ ਕਿ ਅੱਜ ਪੰਜਾਬ ਦੇ ਸਾਰੇ ਟੋਲ ਪਲਾਜ਼ਾ ਦੇ ਵਿਰੋਧ ਵਿੱਚ ਵਾਹਨ ਚਾਲਕਾਂ ਲਈ ਟੋਲ ਫ੍ਰੀ ਕਰ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ