JALANDHAR WEATHER

ਬਡੂੰਗਰ ਵਲੋਂ ਪੰਥ ਦੇ ਮਹਾਨ ਵਿਦਵਾਨ ਭਾਈ ਹਰਸਿਮਰਨ ਸਿੰਘ ਦੀ ਅਚਾਨਕ ਮੌਤ ਉਤੇ ਦੁੱਖ ਪ੍ਰਗਟ

ਪਟਿਆਲਾ, 27 ਫਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਥ ਦੇ ਉਘੇ ਸਾਹਿਤਕਾਰ ਅਤੇ ਮਹਾਨ ਵਿਦਵਾਨ ਭਾਈ ਹਰਸਿਮਰਨ ਸਿੰਘ ਦੀ ਅਚਾਨਕ ਮੌਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਈ ਸਾਹਿਬ ਦੇ ਚਲੇ ਜਾਣ ਨਾਲ ਉਨ੍ਹਾਂ ਨੂੰ ਭਾਰੀ ਸਦਮਾ ਪੁੱਜਿਆ ਹੈ। ਉਨ੍ਹਾਂ ਕਿਹਾ ਕਿ ਭਾਈ ਸਾਹਿਬ ਨੇ ਗੁਰਮਤਿ ਸਿਧਾਂਤ ਬਾਰੇ 19 ਪੁਸਤਕਾਂ ਲਿਖ ਕੇ ਪੰਥ ਦੀ ਝੋਲੀ ਵਿਚ ਪਾਈਆਂ ਹਨ, ਜੋ ਭਵਿੱਖ ਵਿਚ ਸਾਡੇ ਖੋਜਾਰਥੀਆਂ ਲਈ ਇਕ ਧਰੋਹਰ ਸਿੱਧ ਹੋਣਗੀਆਂ। ਉਨ੍ਹਾਂ ਪਰਮਾਤਮਾ ਦੇ ਚਰਨਾਂ ਵਿਚ ਅਰਦਾਸ ਕਰਦਿਆਂ ਕਿਹਾ ਕਿ ਭਾਈ ਸਾਹਿਬ ਨੂੰ ਆਵਾਗਵਨ ਦੇ ਚੱਕਰ ਤੋਂ ਮੁਕਤ ਕਰਕੇ ਆਪਣੇ ਚਰਨ-ਕਮਲਾਂ ਵਿਚ ਨਿਵਾਸ ਬਖਸ਼ਣ ਅਤੇ ਪਿੰਡ, ਪਰਿਵਾਰ, ਸਕੇ-ਸਬੰਧੀਆਂ ਅਤੇ ਸਾਹਿਤਕ ਪ੍ਰੇਮੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ