ਟੀ-20 ਵਿਸ਼ਵ ਕੱਪ-ਸੁਪਰ-8-ਨਿਊਜ਼ੀਲੈਂਡ ਨੇ ਇੰਗਲੈਂਡ ਨੂੰ ਦਿੱਤਾ 160 ਦੌੜਾਂ ਦਾ ਟੀਚਾ
ਕੋਲੰਬੋ, 27 ਫਰਵਰੀ- ਟੀ-20 ਵਿਸ਼ਵ ਕੱਪ ਦੇ 9ਵੇਂ ਸੁਪਰ 8 ਮੈਚ ਵਿਚ ਨਿਊਜ਼ੀਲੈਂਡ ਨੇ ਇੰਗਲੈਂਡ ਨੂੰ 160 ਦੌੜਾਂ ਦਾ ਟੀਚਾ ਦਿੱਤਾ ਹੈ। ਨਿਊਜ਼ੀਲੈਂਡ ਨੇ ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।
ਟੀਮ ਨੇ 20 ਓਵਰਾਂ ਵਿਚ 7 ਵਿਕਟਾਂ 'ਤੇ 159 ਦੌੜਾਂ ਬਣਾਈਆਂ ਹਨ। ਗਲੇਨ ਫਿਲਿਪਸ ਨੇ ਸਭ ਤੋਂ ਵੱਧ 39 ਦੌੜਾਂ ਬਣਾਈਆਂ, ਜਦੋਂਕਿ ਟਿਮ ਸੀਫਰਟ ਨੇ 35 ਦੌੜਾਂ ਦਾ ਯੋਗਦਾਨ ਪਾਇਆ। ਆਦਿਲ ਰਾਸ਼ਿਦ, ਵਿਲ ਜੈਕਸ ਅਤੇ ਰੇਹਾਨ ਅਹਿਮਦ ਨੇ ਦੋ-ਦੋ ਵਿਕਟਾਂ ਲਈਆਂ। ਲਿਆਮ ਡਾਸਨ ਨੇ ਇਕ ਵਿਕਟ ਲਈ।
ਇੰਗਲੈਂਡ : ਫਿਲ ਸਾਲਟ, ਜੋਸ ਬਟਲਰ (ਵਿਕਟਕੀਪਰ), ਜੈਕਬ ਬੈਥਲ, ਟੌਮ ਬੈਂਟਨ, ਹੈਰੀ ਬਰੂਕ (ਕਪਤਾਨ), ਸੈਮ ਕੁਰਾਨ, ਵਿਲ ਜੈਕਸ, ਲਿਆਮ ਡਾਸਨ, ਰੇਹਾਨ ਅਹਿਮਦ, ਜੋਫਰਾ ਆਰਚਰ ਅਤੇ ਆਦਿਲ ਰਾਸ਼ਿਦ।
ਨਿਊਜ਼ੀਲੈਂਡ: ਫਿਨ ਐਲਨ, ਟਿਮ ਸੀਫਰਟ (ਵਿਕਟਕੀਪਰ), ਰਚਿਨ ਰਵਿੰਦਰ, ਗਲੇਨ ਫਿਲਿਪਸ, ਮਾਰਕ ਚੈਪਮੈਨ, ਡੈਰਿਲ ਮਿਸ਼ੇਲ, ਮਿਸ਼ੇਲ ਸੈਂਟਨਰ (ਕਪਤਾਨ), ਕੋਲ ਮੈਕੋਂਚੀ, ਮੈਟ ਹੈਨਰੀ, ਈਸ਼ ਸੋਢੀ, ਲੋਕੀ ਫਰਗੂਸਨ।
;
;
;
;
;
;
;
;