JALANDHAR WEATHER

ਹੋਲੀ ਮੌਕੇ ਪੁਲਿਸ ਦੀ ਸਖ਼ਤ ਨਿਗਰਾਨੀ, ਮੋਟਰਸਾਈਕਲ ਪੈਟਰੋਲਿੰਗ ਤੇ ਨਾਕਾਬੰਦੀ

ਗੁਰੂ ਹਰਸਹਾਏ (ਫ਼ਿਰੋਜ਼ਪੁਰ), 4 ਮਾਰਚ (ਕਪਿਲ ਕੰਧਾਰੀ) - ਹੋਲੀ ਦੇ ਤਿਉਹਾਰ ਨੂੰ ਸ਼ਾਂਤੀਪੂਰਨ ਢੰਗ ਨਾਲ ਮਨਾਉਣ ਲਈ ਗੁਰੂ ਹਰਸਹਾਏ ਪੁਲਿਸ ਵਲੋਂ ਡੀਐਸਪੀ ਤਰੁਣਜੀਤ ਸਿੰਘ ਅਤੇ ਥਾਣਾ ਮੁਖੀ ਜਗਦੀਪ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਹੋਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪੁਲਿਸ ਟੀਮਾਂ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਮੋਟਰਸਾਈਕਲ ਪੈਟਰੋਲਿੰਗ ਕਰਕੇ ਕਾਨੂੰਨ-ਵਿਵਸਥਾ ਬਰਕਰਾਰ ਰੱਖਣ ਲਈ ਪੂਰੀ ਸ਼ਹਿਰ ਚ ਸਖ਼ਤ ਨਿਗਰਾਨੀ ਰੱਖੀ। ਡੀਐਸਪੀ ਤਰੁਣ ਜੀਤ ਸਿੰਘ ਅਤੇ ਥਾਣਾ ਮੁਖੀ ਜਗਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਕਰਮਚਾਰੀਆਂ ਨੇ ਬਾਜ਼ਾਰਾਂ, ਰਿਹਾਇਸ਼ੀ ਇਲਾਕਿਆਂ ਅਤੇ ਸ਼ੱਕੀ ਥਾਵਾਂ ‘ਤੇ ਗਸ਼ਤ ਕੀਤੀ। ਇਸ ਦੌਰਾਨ ਸ਼ਰਾਰਤੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਥਾਂ-ਥਾਂ ਨਾਕਾਬੰਦੀ ਵੀ ਕੀਤੀ ਗਈ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਬਿਨਾਂ ਦਸਤਾਵੇਜ਼ਾਂ ਵਾਲੇ ਵਾਹਨਾਂ ਅਤੇ ਹੁੱਲੜਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ।ਪੁਲਿਸ ਅਧਿਕਾਰੀਆਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਹੋਲੀ ਦਾ ਤਿਉਹਾਰ ਭਾਈਚਾਰੇ ਅਤੇ ਪਿਆਰ ਨਾਲ ਮਨਾਉਣ। ਉਨਾਂ ਵਲੋ ਹੁੱਲੜਬਾਜ਼ੀ, ਜ਼ਬਰਦਸਤੀ ਰੰਗ ਲਗਾਉਣ ਜਾਂ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ