ਯੂ.ਪੀ.ਐਸ.ਸੀ. ’ਚ ਪੰਜਾਬ ਦੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਕੀਤਾ ਨਾਂਅ ਰੌਸ਼ਨ- ਸਿੱਖਿਆ ਮੰਤਰੀ
ਚੰਡੀਗੜ੍ਹ, 7 ਮਾਰਚ- ਬੀਤੇ ਦਿਨ ਯੂ.ਪੀ.ਐਸ.ਸੀ. ਵਲੋਂ ਐਲਾਨੇ ਗਏ ਨਤੀਜਿਆਂ ਵਿਚ ਪੰਜਾਬ ਦੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਸੰਬੰਧੀ ਸਿੱਖਿਆ ਮੰਤਰੀ ਹਰੋਜਤ ਸਿੰਘ ਬੈਂਸ ਨੇ ਟਵੀਟ ਕਰ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ। ਐਲਾਨੇ ਗਏ ਸਿਵਲ ਸਰਵਿਸਿਜ਼ ਪ੍ਰੀਖਿਆ ਦੇ ਨਤੀਜਿਆਂ ਵਿਚ ਪੰਜਾਬ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਧੀਆ ਰੈਂਕ ਹਾਸਲ ਕੀਤੇ ਹਨ। ਇਨ੍ਹਾਂ ਹੋਣਹਾਰ ਬੱਚਿਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਬਤੌਰ ਸਿੱਖਿਆ ਮੰਤਰੀ ਮੈਂ ਪੰਜਾਬ ਸਰਕਾਰ ਵਲੋਂ ਇਨ੍ਹਾਂ ਸਾਰੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਦਿਲੋਂ ਮੁਬਾਰਕਬਾਦ ਦਿੰਦਾ ਹਾਂ। ਅਰਦਾਸ ਕਰਦਾ ਹਾਂ ਕਿ ਗੁਰੂ ਸਾਹਿਬ ਆਪਣਾ ਮਿਹਰਾਂ ਭਰਿਆ ਹੱਥ ਹਮੇਸ਼ਾ ਇਨ੍ਹਾਂ ਬੱਚਿਆਂ ਉੱਤੇ ਬਣਾਈ ਰੱਖਣ ਅਤੇ ਇਹ ਭਵਿੱਖ ਵਿਚ ਵੀ ਦੇਸ਼ ਤੇ ਪੰਜਾਬ ਦੀ ਸੇਵਾ ਕਰਦੇ ਹੋਏ ਹੋਰ ਉੱਚਾਈਆਂ ਹਾਸਲ ਕਰਨ।
;
;
;
;
;
;