JALANDHAR WEATHER

ਪੰਜਾਬ ਸਰਕਾਰ ਨੇ ਪਿਛਲੇ 4 ਸਾਲਾਂ ’ਚ ਪੰਜਾਬ ਤੇ ਪੰਜਾਬੀਆਂ ਨੂੰ ਤਕੜੇ ਕੀਤਾ : ਸੰਧਵਾਂ

ਸੰਗਰੂਰ, 7 ਮਾਰਚ ( ਧੀਰਜ ਪਸੌਰੀਆ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਰਬੱਤ ਦੇ ਭਲੇ ਲਈ ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਮੌਕੇ ਨਤਮਸਤਕ ਹੋਣ ਉਪਰੰਤ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਦੀ ਕਿਰਪਾ ਸਦਕਾ ਸੂਬੇ ਦਾ ਕੋਈ ਵੀ ਅਜਿਹਾ ਘਰ ਨਹੀਂ, ਜਿਸ ਨੂੰ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਨਾ ਮਿਲਿਆ ਹੋਵੇ। ਪੰਜਾਬ ਸਰਕਾਰ ਨੇ ਆਪਣੇ ਪਿਛਲੇ 4 ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਅਤੇ ਪੰਜਾਬੀਆਂ ਨੂੰ ਤਕੜੇ ਕੀਤਾ ਹੈ। ਪਿਛਲੇ 4 ਸਾਲ ਸੂਬੇ ਦੇ ਇਤਿਹਾਸ ਲਈ ਮਿਸਾਲ ਹਨ।

ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਤਕ ਜਿੰਨੇ ਵੀ ਫੈਸਲੇ ਲਏ ਹਨ, ਉਹ ਲੋਕ ਹਿਤ ਨੂੰ ਧਿਆਨ ’ਚ ਰੱਖ ਕੇ ਲਏ ਹਨ ਤੇ ਅੱਗੇ ਵੀ ਲੋਕ ਹਿਤ ਨੂੰ ਧਿਆਨ ’ਚ ਰੱਖ ਕੇ ਹੀ ਫੈਸਲੇ ਲਏ ਜਾਣਗੇ।
ਸਮਾਗਮ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਫ਼ਤ ਬਿਜਲੀ, 10 ਲੱਖ ਵਾਲੀ "ਮੁੱਖ ਮੰਤਰੀ ਸਿਹਤ ਯੋਜਨਾ", ਖੇਤਾਂ ਲਈ ਨਿਰਵਿਘਨ ਬਿਜਲੀ ਸਪਲਾਈ, ਨਹਿਰੀ ਪਾਣੀ, ਨੌਜਵਾਨਾਂ ਨੂੰ ਨੌਕਰੀਆਂ, ਭ੍ਰਿਸ਼ਟਾਚਾਰ ਮੁਕਤ ਸਰਕਾਰੀ ਸੇਵਾਵਾਂ ਪੰਜਾਬੀਆਂ ਨੂੰ ਦਿੱਤੀਆਂ ਹਨ।

ਇਸ ਮੌਕੇ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਜਿੱਥੇ ਹਲਕੇ ’ਚ ਕਰਵਾਏ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ, ਉੱਥੇ ਸਮਾਗਮ ’ਚ ਪੁੱਜਣ ਲਈ ਸਮੁੱਚੀ ਸੰਗਤ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਵਿਧਾਇਕ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਹਲਕਾ ਘਨੌਰ ਸ. ਗੁਰਲਾਲ ਸਿੰਘ ਘਨੌਰ, ਵਿਧਾਇਕ ਹਲਕਾ ਭਦੌੜ ਲਾਭ ਸਿੰਘ ਉਗੋਕੇ, ਵਿਧਾਇਕ ਹਲਕਾ ਬਠਿੰਡਾ ਜਗਰੂਪ ਸਿੰਘ, ਤਪਿੰਦਰ ਸਿੰਘ ਸੋਹੀ ਓ.ਐਸ.ਡੀ. ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਅਵਤਾਰ ਸਿੰਘ ਈਲਵਾਲ ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ ਸਮੇਤ ਕਈ ਚੇਅਰਮੈਨ ਅਤੇ ਆਪ ਦੇ ਵੱਖ-ਵੱਖ ਅਹੁਦੇਦਾਰ, ਪਿੰਡਾਂ ਦੇ ਪੰਚ ਸਰਪੰਚ ਮੌਜੂਦ ਸਨ। ਇਸ ਤੋਂ ਪਹਿਲਾਂ ਵਿਧਾਇਕ ਚੇਤਨ ਸਿੰਘ ਜੋੜੇਮਾਜਰਾ ਅਤੇ ਵਿਧਾਇਕ ਵਿਜੇ ਸਿੰਗਲਾ ਮਾਨਸਾ ਤੇ ਹੋਰ ਆਗੂ ਵਿਧਾਇਕਾ ਭਰਾਜ ਦੀ ਰਿਹਾਇਸ਼ ’ਤੇ ਪਹੁੰਚੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ